ਤੁਰਕੀ ’ਚ ਭੂਚਾਲ ਦੀ ਤਬਾਹੀ ਵਿਚਾਲੇ ਵਧੀਆਂ ਲੁੱਟਖੋਹ ਦੀਆਂ ਘਟਨਾਵਾਂ, 48 ਲੋਕ ਗ੍ਰਿਫਤਾਰ
ਇੱਕ ਪਾਸੇ ਜਿੱਥੇ ਦੁਨੀਆ ਭਰ ਦੇ ਲੋਕ ਤੁਰਕੀ 'ਚ ਭਿਆਨਕ ਭੂਚਾਲ ਦੇ ਰੂਪ 'ਚ ਆਈ ਕੁਦਰਤੀ ਆਫਤ ਦੇ ਪੀੜਤਾਂ ਦੀ ਮਦਦ ਲਈ ਹੱਥ ਵਧਾ ਰਹੇ ਹਨ, ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਭੂਚਾਲ ਪ੍ਰਭਾਵਿਤ ਇਲਾਕਿਆਂ 'ਚ ਕਥਿਤ ਤੌਰ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
Turkey After Earthquake: ਇੱਕ ਪਾਸੇ ਜਿੱਥੇ ਦੁਨੀਆ ਭਰ ਦੇ ਲੋਕ ਤੁਰਕੀ 'ਚ ਭਿਆਨਕ ਭੂਚਾਲ ਦੇ ਰੂਪ 'ਚ ਆਈ ਕੁਦਰਤੀ ਆਫਤ ਦੇ ਪੀੜਤਾਂ ਦੀ ਮਦਦ ਲਈ ਹੱਥ ਵਧਾ ਰਹੇ ਹਨ, ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ ਜੋ ਭੂਚਾਲ ਪ੍ਰਭਾਵਿਤ ਇਲਾਕਿਆਂ 'ਚ ਕਥਿਤ ਤੌਰ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਿਸਦੇ ਚੱਲਦੇ 48 ਲੋਕਾਂ ਨੂੰ ਹਿਰਾਸਤ ’ਚ ਲਿਆ ਗਿਆ ਹੈ।
ਮੀਡੀਆ ਰਿਪਰੋਟਾਂ ਦੀ ਮੰਨੀਏ ਤਾਂ ਭੂਚਾਲ ਤੋਂ ਬਾਅਦ ਲੁੱਟਖੋਹ ਕਰਨ ਦੇ ਇਲਜ਼ਾਮ ਹੇਠ 48 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਇੱਕਲੇ ਦੱਖਣ ਹਤਾਏ (Hatay) ਸੂਬੇ ’ਚ 42 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੱਸ ਦਈਏ ਕਿ ਤੁਰਕੀ ਵਿੱਚ ਲਗਾਤਾਰ ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ। ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਨੇ ਭੂਚਾਲ ਪ੍ਰਭਾਵਿਤ ਇਲਾਕਿਆਂ ਲਈ ਮਦਦ ਭੇਜੀ ਹੈ। ਭਾਰਤੀ ਫੌਜ ਨੇ ਆਪਣੀ ਮੁਹਿੰਮ ਦਾ ਨਾਂ 'ਆਪ੍ਰੇਸ਼ਨ ਦੋਸਤ' ਰੱਖਿਆ ਹੈ।
ਕਾਬਿਲੇਗੌਰ ਹੈ ਕਿ ਕੁਦਰਤੀ ਆਫ਼ਤ ਵਿੱਚ ਮਰਨ ਵਾਲਿਆਂ ਦੀ ਗਿਣਤੀ 24,000 ਤੋਂ ਟੱਪ ਗਈ ਹੈ। ਤੁਰਕੀ ਵਿੱਚ 19,000 ਤੋਂ ਵੱਧ ਲੋਕ ਮਾਰੇ ਗਏ ਹਨ ਜਦੋਂ ਕਿ ਸੀਰੀਆ ਵਿੱਚ ਮਰਨ ਵਾਲਿਆਂ ਦੀ ਗਿਣਤੀ 3,000 ਹੈ। ਵਿਸ਼ਵ ਬੈਂਕ ਨੇ ਭੂਚਾਲ ਪ੍ਰਭਾਵਿਤ ਤੁਰਕੀ ਅਤੇ ਸੀਰੀਆ ਲਈ 1.78 ਬਿਲੀਅਨ ਡਾਲਰ ਦੀ ਸਹਾਇਤਾ ਨੂੰ ਮਨਜ਼ੂਰੀ ਦਿੱਤੀ ਹੈ। ਇਹ ਰਕਮ ਬਚਾਅ-ਰਾਹਤ ਕੰਮਾਂ ਤੇ ਪੁਨਰ ਉਸਾਰੀ 'ਤੇ ਖਰਚ ਕੀਤੀ ਜਾਵੇਗੀ।
ਇਹ ਵੀ ਪੜ੍ਹੋ: DGCA ਨੇ ਏਅਰ ਏਸ਼ੀਆ 'ਤੇ ਲਗਾਇਆ 20 ਲੱਖ ਰੁਪਏ ਜੁਰਮਾਨਾ, ਨਿਯਮਾਂ ਦੀ ਉਲੰਘਣਾ ਦੇ ਦੋਸ਼ ਲਗਾਏ