ਹਾਈਵੇ 'ਤੇ ਤੇਲ ਡੁੱਲਣ ਕਾਰਨ 48 ਗੱਡੀਆਂ ਦੀ ਹੋਈ ਜ਼ਬਰਦਸਤ ਟੱਕਰ, 30 ਜਣੇ ਜ਼ਖ਼ਮੀ
ਨਵੀਂ ਦਿੱਲੀ : ਪੁਣੇ-ਬੈਂਗਲੁਰੂ ਹਾਈਵੇ 'ਤੇ ਭਿਆਨਕ ਹਾਦਸਾ ਵਾਪਰਨ ਬਹੁਤ ਸਾਰੀਆਂ ਗੱਡੀਆਂ ਨੁਕਸਾਨੀਆਂ ਗਈਆਂ ਤੇ ਕਈ ਲੋਕ ਜ਼ਖ਼ਮੀ ਹੋ ਗਏ। ਇਸ ਹਾਦਸੇ ਵਿੱਚ ਕਰੀਬ 48 ਗੱਡੀਆਂ ਆਪਸ ਵਿੱਚ ਟਕਰਾ ਗਈਆਂ ਅਤੇ ਲਗਭਗ 30 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਘਟਨਾ ਪੁਣੇ ਨੇੜੇ ਨਵਾਲੇ ਪੁਲ 'ਤੇ ਵਾਪਰੀ। ਇਸ ਹਾਦਸੇ ਤੋਂ ਬਾਅਦ ਹਾਈਵੇਅ 'ਤੇ ਕਈ ਕਿਲੋਮੀਟਰ ਤੱਕ ਜਾਮ ਲੱਗ ਗਿਆ। ਇਹ ਹਾਦਸਾ ਕਿਸ ਕਾਰਨ ਹੋਇਆ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ।
ਇਸ ਹਾਦਸੇ 'ਚ ਕਰੀਬ 30 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਣੇ ਫਾਇਰ ਬ੍ਰਿਗੇਡ ਅਤੇ ਮੈਟਰੋਪੋਲੀਟਨ ਰੀਜਨ ਡਿਵੈਲਪਮੈਂਟ ਅਥਾਰਟੀ ਦੇ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ ਲਈ ਮੌਕੇ 'ਤੇ ਪਹੁੰਚ ਗਏ ਹਨ। ਫਿਲਹਾਲ ਇਸ ਘਟਨਾ 'ਚ ਜ਼ਖਮੀ ਹੋਏ ਲੋਕਾਂ ਨੂੰ ਬਾਹਰ ਕੱਢ ਕੇ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਰਾਸ਼ਨ ਕਾਰਡ 'ਤੇ 'ਦੱਤਾ' ਦੀ ਥਾਂ ਲਿਖਿਆ 'ਕੁੱਤਾ', ਅਧਿਕਾਰੀਆਂ ਨੂੰ ਲੱਗਾ 'ਭੌਂਕਣ', ਦੇਖੋ ਵੀਡੀਓ
ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਕੰਟੇਨਰ ਦੀ ਬ੍ਰੇਕ ਫੇਲ੍ਹ ਹੋਣ ਕਾਰਨ ਵਾਪਰਿਆ। ਬ੍ਰੇਕ ਫੇਲ੍ਹ ਹੋਣ ਤੋਂ ਬਾਅਦ ਕੰਟੇਨਰ ਨੇ ਕਈ ਵਾਹਨਾਂ ਨੂੰ ਬੁਰੀ ਤਰ੍ਹਾਂ ਟੱਕਰ ਮਾਰੀ।
ਕੰਟੇਨਰ ਨਾਲ ਹੋਏ ਹਾਦਸੇ ਤੋਂ ਬਾਅਦ ਸੜਕ 'ਤੇ ਤੇਲ ਫੈਲ ਗਿਆ, ਜਿਸ ਕਾਰਨ ਹੋਰ ਵਾਹਨਾਂ ਨੂੰ ਬ੍ਰੇਕ ਲਗਾਉਣ 'ਚ ਮੁਸ਼ਕਲ ਆਈ ਤੇ ਇਸ ਕਾਰਨ ਕਈ ਵਾਹਨ ਆਪਸ 'ਚ ਟਕਰਾ ਗਏ। ਪੁਲਿਸ ਨੇ ਮੌਕੇ ਉਤੇ ਪੁੱਜ ਕੇ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਹਾਦਸੇ ਦੇ ਕਾਰਨਾਂ ਪੁਸ਼ਟੀ ਨਹੀਂ ਕੀਤੀ ਗਈ ਹੈ।