Jalandhar West By Election: ਜਲੰਧਰ ਪੱਛਮੀ ਹਲਕੇ ’ਚ 54.98 ਫੀਸਦੀ ਪੋਲਿੰਗ, 13 ਜੁਲਾਈ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਪ ਚੋਣ ਸ਼ਾਂਤੀਪੂਰਨ ਢੰਗ ਨਾਲ ਹੋਈ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਹੋਈ।
Jalandhar West By Election: ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਉਪ ਚੋਣ ਲਈ ਵੋਟਾਂ ਪੈਣ ਦਾ ਕੰਮ ਬੁੱਧਵਾਰ ਨੂੰ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਹਲਕੇ ਵਿੱਚ 54.98 ਫੀਸਦੀ ਪੋਲਿੰਗ ਦਰਜ ਕੀਤੀ ਗਈ ਹੈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਉਪ ਚੋਣ ਸ਼ਾਂਤੀਪੂਰਨ ਢੰਗ ਨਾਲ ਹੋਈ ਅਤੇ ਵੋਟਿੰਗ ਪ੍ਰਕਿਰਿਆ ਦੌਰਾਨ ਹਿੰਸਾ ਦੀ ਕੋਈ ਘਟਨਾ ਨਹੀਂ ਹੋਈ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 13 ਜੁਲਾਈ, 2024 ਨੂੰ ਸਵੇਰੇ 8 ਵਜੇ ਤੋਂ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਵਿਖੇ ਹੋਵੇਗੀ।
ਉਨ੍ਹਾਂ ਹਲਕੇ ਵਿੱਚ ਸਮੁੱਚੀ ਪੋਲਿੰਗ ਪ੍ਰਕਿਰਿਆ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰੇ ਵੋਟਰਾਂ, ਚੋਣ ਅਮਲੇ ਅਤੇ ਸੁਰੱਖਿਆ ਬਲਾਂ ਦਾ ਧੰਨਵਾਦ ਕੀਤਾ।
ਕਾਬਿਲੇਗੌਰ ਹੈ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ। ਅੰਗੁਰਾਲ ਨੇ 'ਆਪ' ਦੀ ਟਿਕਟ 'ਤੇ ਚੋਣ ਜਿੱਤੀ ਸੀ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਜਪਾ 'ਚ ਸ਼ਾਮਲ ਹੋ ਗਏ ਅਤੇ ਅਸਤੀਫਾ ਦੇ ਦਿੱਤਾ।