Samrala News : ਮੇਲੇ 'ਚ ਮੱਥਾ ਟੇਕਣ ਗਈ ਬਜ਼ੁਰਗ ਔਰਤ ਨਾਲ ਵਾਪਰਿਆ ਹਾਦਸਾ, ਕਰੰਟ ਲੱਗਣ ਕਾਰਨ ਹੋਈ ਮੌਤ

Samrala News : ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਵਾਪਸ ਪਰਤਣ ਲਈ ਆਪਣੀ ਗੱਡੀ ਵਿੱਚ ਬੈਠਣ ਲੱਗੇ ਤਾਂ ਨੇੜੇ ਖੜੀ ਕੋਲਡ ਡਰਿੰਕ ਵਾਲੀ ਬੈਨ, ਜੋ ਕਿ ਚਾਰਜਿੰਗ 'ਤੇ ਲੱਗੀ ਹੋਈ ਸੀ, ਨੂੰ ਹੱਥ ਲੱਗਣ ਕਾਰਨ ਗੁਰਮੀਤ ਕੌਰ ਨੂੰ ਅਚਾਨਕ ਕਰੰਟ ਲੱਗ ਗਿਆ।

By  KRISHAN KUMAR SHARMA September 1st 2024 01:34 PM -- Updated: September 1st 2024 01:38 PM

Samrala News : ਨੇੜਲੇ ਪਿੰਡ ਕੋਟ ਗੰਗੂ ਰਾਏ  'ਚ ਮੇਲੇ ਦੌਰਾਨ ਐਤਵਾਰ ਤੜਕਸਾਰ ਆਪਣੇ ਪਰਿਵਾਰ ਨਾਲ ਮੇਲੇ ਵਿੱਚ ਮੱਥਾ ਟੇਕਣ ਗਈ ਬਜ਼ੁਰਗ ਔਰਤ ਦੀ ਕਰੰਟ ਲੱਗ ਕਾਰਨ ਮੌਤ ਹੋ ਗਈ। ਮ੍ਰਿਤਕ ਗੁਰਮੀਤ ਕੌਰ ਵੀ ਪਰਿਵਾਰ ਨਾਲ ਪਿੰਡ ਕੋਟ ਗੰਗੂ ਰਾਏ ਵਿਖੇ ਮੇਲੇ ਵਿੱਚ ਮੱਥਾ ਟੇਕਣ ਲਈ ਪਹੁੰਚੀ ਸੀ। ਮੱਥਾ ਟੇਕਣ ਤੋਂ ਬਾਅਦ ਜਦੋਂ ਉਹ ਵਾਪਸ ਪਰਤਣ ਲਈ ਆਪਣੀ ਗੱਡੀ ਵਿੱਚ ਬੈਠਣ ਲੱਗੇ ਤਾਂ ਨੇੜੇ ਖੜੀ ਕੋਲਡ ਡਰਿੰਕ ਵਾਲੀ ਬੈਨ, ਜੋ ਕਿ ਚਾਰਜਿੰਗ 'ਤੇ ਲੱਗੀ ਹੋਈ ਸੀ, ਨੂੰ ਹੱਥ ਲੱਗਣ ਕਾਰਨ ਗੁਰਮੀਤ ਕੌਰ ਨੂੰ ਅਚਾਨਕ ਕਰੰਟ ਲੱਗ ਗਿਆ। ਉਪਰੰਤ ਜਦੋਂ ਔਰਤ ਨੂੰ ਸਮਰਾਲਾ ਦੇ ਸਿਵਲ ਹਸਪਤਾਲ 'ਚ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕਾ ਦੇ ਬੇਟੇ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੇਰੀ ਮਾਤਾ ਦਾ ਨਾਮ ਗੁਰਮੀਤ ਕੌਰ ਨਿਵਾਸੀ ਨੀਲੋਂ ਖੁਰਦ ਅਤੇ ਉਮਰ ਕਰੀਬ 55 ਸਾਲ ਸੀ। ਅਸੀਂ ਅੱਜ ਸਵੇਰੇ ਤੜਕੇ ਮੱਥਾ ਟੇਕਣ ਪਿੰਡ ਕੋਟ ਗੰਗੂ ਰਾਏ ਵਿੱਚ ਲੱਗੇ ਮੇਲੇ 'ਚ ਪਰਿਵਾਰ ਸਮੇਤ ਗਏ ਸੀ। ਮੱਥਾ ਟੇਕਣ ਤੋਂ ਬਾਅਦ ਜਦੋਂ ਅਸੀਂ ਆਪਣੀ ਗੱਡੀ ਵਿੱਚ ਬੈਠਣ ਲੱਗੇ ਤਾਂ ਮੇਰੀ ਮਾਤਾ ਉਥੇ ਖੜੀ ਇੱਕ ਕੋਲਡ ਡਰਿੰਕ ਵੈਨ ਦੇ ਕੋਲ ਖੜੀ ਸੀ। ਉਸ ਨੇ ਕਿਹਾ ਕਿ ਕੋਲਡ ਡਰਿੰਕ ਵੈਨ ਸਟਾਰਟ ਅਤੇ ਚਾਰਜਿੰਗ 'ਤੇ ਲੱਗੀ ਹੋਈ ਸੀ। ਵੈਨ ਦੇ ਕੋਲ ਗੱਡੀ ਦਾ ਮਾਲਕ ਜਾਂ ਕੋਈ ਵੀ ਕਰਮਚਾਰੀ ਨਹੀਂ ਖੜਾ ਸੀ। ਇਸ ਦੌਰਾਨ ਹੀ ਮੇਰੀ ਮਾਤਾ ਦਾ ਹੱਥ ਕੋਲਡ ਡਰਿੰਕ ਵੈਨ ਦੇ ਨਾਲ ਲੱਗ ਗਿਆ, ਜਿਸ ਕਾਰਨ ਉਸ ਗੱਡੀ ਤੋਂ ਕਰੰਟ ਮੇਰੀ ਮਾਂ ਨੂੰ ਲੱਗ ਗਿਆ ਅਤੇ ਕੋਲਡ ਡਰਿੰਕ ਗੱਡੀ ਮੇਰੀ ਮਾਂ ਦੀ ਮੌਤ ਦਾ ਕਾਰਨ ਬਣੀ।

ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪੁਲਿਸ ਪ੍ਰਸ਼ਾਸਨ ਤੋਂ ਇਹੀ ਮੰਗ ਕਰਦਾ ਹਾਂ ਕਿ ਕੋਲਡ ਡਰਿੰਕ ਵੈਨ ਦੇ ਮਾਲਕ ਉਪਰ ਮੁਕਦਮਾ ਦਰਜ ਕਰ ਕਾਰਵਾਈ ਕੀਤੀ ਜਾਵੇ ਅਤੇ ਜਿਹੜੇ ਵੀ ਲੋਕ ਇਹੋ ਜਿਹੀਆਂ ਕੋਲਡ ਡਰਿੰਕ ਵੈਨਾਂ ਨੂੰ ਮੇਲਿਆਂ ਵਿੱਚ ਲੈ ਕੇ ਜਾਂਦੇ ਹਨ, ਉਨ੍ਹਾਂ ਵੈਨਾਂ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਜੋ ਹੋਰ ਕਿਸੇ ਨਾਲ ਇਹੋ ਜਿਹਾ ਨਾ ਹੋ ਸਕੇ।

ਉਧਰ, ਡਾਕਟਰ ਨਵਦੀਪ ਸਿੰਘ ਨੇ ਕਿਹਾ ਕਿ ਸਮਰਾਲਾ ਸਿਵਲ ਹਸਪਤਾਲ ਵਿੱਚ ਸਵੇਰੇ ਕਰੀਬ 6.30 ਵਜੇ ਗੁਰਮੀਤ ਕੌਰ ਨਾਮਕ ਔਰਤ, ਜਿਸ ਦੀ ਉਮਰ 55 ਸਾਲ ਨੂੰ ਲਿਆਂਦਾ ਗਿਆ ਸੀ, ਜਿਸ ਦੀ ਮੌਤ ਕੋਲ ਡਰਿੰਕ ਵੈਨ ਤੋਂ ਕਰੰਟ ਲੱਗਣ ਨਾਲ ਹੋਈ ਸੀ।

Related Post