Road Accident : ਕਾਰ ਨੇ ਸੜਕ ਕਿਨਾਰੇ ਖੜ੍ਹੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ’ਚ ਬੱਚੇ ਤੇ ਔਰਤ ਦੀ ਮੌਤ

ਲਾਂਡਰਾਂ - ਸ੍ਰੀ ਫਤਿਹਗੜ੍ਹ ਸਾਹਿਬ ਰੋਡ ਇੱਕ ਕਾਰ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿੱਚ ਇੱਕ ਬੱਚੇ ਅਤੇ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।

By  Dhalwinder Sandhu September 23rd 2024 03:00 PM

Landran road accident : ਲਾਂਡਰਾਂ - ਸ੍ਰੀ ਫਤਿਹਗੜ੍ਹ ਸਾਹਿਬ ਰੋਡ ਉੱਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਇੱਕ ਡਸਟਰ ਕਾਰ ਨੇ ਇੱਕ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿੱਚ ਇੱਕ ਬੱਚੇ ਅਤੇ ਔਰਤ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਹੈ, ਜਦਕਿ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। 

ਦੱਸ ਦਈਏ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਸਵਾਰ ਇੱਕ ਵਿਅਕਤੀ, ਔਰਤ ਅਤੇ ਬੱਚਾ ਸੜਕ ਦੇ ਕਿਨਾਰੇ ਉੱਤੇ ਖੜੇ ਸਨ। ਉਸੇ ਸਮੇਂ ਇੱਕ ਤੇਜ਼ ਰਫਤਾਰ ਡਸਟਰ ਕਾਰ ਪਿੱਛੋਂ ਆਈ ਅਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਚੇ ਅਤੇ ਔਰਤ ਦੀ ਮੌਕੇ ਉੱਤੇ ਹੀ ਮੌਤ ਹਈ ਜਦਕਿ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜੋ ਕਿ ਗੰਭੀਰ ਜ਼ਖ਼ਮੀ ਹੋ ਗਿਆ ਸੀ। 

ਹਾਦਸੇ ਦਾ ਸ਼ਿਕਾਰ ਹੋਏ ਡਸਟਰ ਕਾਰ ਵਿੱਚ ਸਵਾਰ ਤਿੰਨੋਂ ਜਣਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਚਸ਼ਮਦੀਦ ਦੇ ਦੱਸੇ ਮੁਤਾਬਕ ਗਲਤੀ ਡਸਟਰ ਕਾਰ ਵਾਲੇ ਦੀ ਹੀ ਹੈ।

ਇਹ ਵੀ ਪੜ੍ਹੋ : Child Abduction Case : ਸਰਕਾਰੀ ਸਕੂਲ ’ਚੋਂ ਬੱਚਾ ਅਗ਼ਵਾ, ਬੱਚੇ ਦੀ ਦਾਦੀ ਦਾ ਪ੍ਰੇਮੀ ਨਿਕਲਿਆ ਮੁਲਜ਼ਮ !

Related Post