Farmers Protest : ਕਿਸਾਨਾਂ ਦਾ ਵੱਡਾ ਐਲਾਨ, 24 ਸਤੰਬਰ ਨੂੰ ਪੰਜਾਬ ਸਰਕਾਰ ਦੇ ਖਿਲਾਫ ਖੋਲ੍ਹਿਆ ਜਾਵੇਗਾ ਮੋਰਚਾ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24 ਸਤੰਬਰ ਨੂੰ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਕਿਸਾਨਾਂ ਵੱਲੋਂ ਰੇਲਵੇ ਟਰੈਕ ਵੀ ਜਾਮ ਕੀਤੇ ਜਾਣਗੇ।

By  Dhalwinder Sandhu September 14th 2024 01:07 PM

Farmers Protest : ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ 24 ਸਤੰਬਰ ਨੂੰ ਪੰਜਾਬ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹਿਆ ਜਾਵੇਗਾ। ਪੰਜਾਬ ਦੇ ਡੀਸੀ ਦਫਤਰਾਂ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਜੇਕਰ ਸਰਕਾਰ ਨੇ ਜਲਦ ਤੋਂ ਜਲਦ ਉਹਨਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਤਾਂ ਫਿਰ ਕਿਸਾਨਾਂ ਵੱਲੋਂ ਰੇਲਵੇ ਟਰੈਕ ਵੀ ਜਾਮ ਕੀਤੇ ਜਾਣਗੇ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਦੇ ਖਿਲਾਫ ਅਸੀਂ ਲੰਮੀ ਲੜਾਈ ਲੜ ਰਹੇ ਹਾਂ, ਅਸੀਂ ਨਹੀਂ ਸੀ ਚਾਹੁੰਦੇ ਕਿ ਅਸੀਂ ਪੰਜਾਬ ਸਰਕਾਰ ਦੇ ਖਿਲਾਫ ਕੋਈ ਨਵਾਂ ਮੋਰਚਾ ਖੋਲ੍ਹੀਏ, ਪਰ ਪੰਜਾਬ ਸਰਕਾਰ ਸਾਨੂੰ ਮਜਬੂਰ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਅਸੀਂ ਹੁਣ 24 ਸਤੰਬਰ ਤੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਰਹੇ ਹਾਂ ਤੇ ਇਹ ਮੋਰਚਾ ਅੰਮ੍ਰਿਤਸਰ ਡੀਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਰੇਲਾਂ ਰੋਕਣ ਤੱਕ ਜਾਵੇਗਾ।

ਉਹਨਾਂ ਨੇ ਕਿਹਾ ਕਿ ਅਸੀਂ ਅੱਜ ਆਪਣਾ ਮੰਗ ਪੱਤਰ ਵੀ ਦੇਵਾਂਗੇ ਤੇ ਸੀਪੀ ਸਾਹਿਬ ਨੂੰ ਵੀ ਮਿਲਾਂਗੇ ਤੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਂਗੇ। ਉਹਨਾਂ ਨੇ ਕਿਹਾ ਕਿ ਜੋ ਸਾਡੇ ਕਿਸਾਨ ਸ਼ਹੀਦ ਹੋਏ ਹਨ 2 ਤੋਂ 4 ਪਰਿਵਾਰਾਂ ਨੂੰ ਛੱਡ ਕੇ ਅਜੇ ਤਕ ਕਿਸੇ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਫਰਮ ਵਿੱਚ ਡੀਏਪੀ ਦੇ ਸੈਪਲ ਫੇਲ੍ਹ ਹੋਏ, ਪਰ ਅੱਜ ਤਕ ਕੋਈ ਵੀ ਕਾਰਵਾਈ ਨਹੀਂ ਹੋਈ। ਕਣਕ ਦੀ ਸੀਜ਼ਨ ਵਿੱਚ ਡੀਏਪੀ ਬਲੈਕ ਵਿੱਚ ਵਿਕਦਾ ਹੈ, ਜਿਸ ਸਮੇਂ ਕਿਸਾਨਾਂ ਨੂੰ ਉਸਦੀ ਲੋੜ ਹੁੰਦੀ ਹੈ, ਪਰ ਸਰਕਾਰ ਇਸ ਖਿਲਾਫ ਵੀ ਕੋਈ ਐਕਸ਼ਨ ਨਹੀਂ ਲੈ ਰਹੀ ਹੈ।

ਪਧੇਰ ਨੇ ਕਿਹਾ ਕਿ ਜੰਮੂ ਕਟੜਾ ਹਾਈਵੇਅ ਲਈ ਸਰਕਾਰ ਜ਼ਮੀਨ ਐਕੁਆਇਰ ਕਰ ਰਹੀ ਹੈ, ਪਰ ਕਿਸਾਨਾਂ ਨੂੰ ਬਹੁਤ ਘੱਟ ਰੇਟ ਦਿੱਤਾ ਜਾ ਰਿਹਾ ਹੈ ਜੋ ਕਿ ਸਰਾਸਰ ਨਾ ਇਨਸਾਫੀ ਹੈ। ਉਹਨਾਂ ਨੇ ਕਿਹਾ ਕਿ ਇੱਕ ਤਾਂ ਕਿਸਾਨਾਂ ਤੋਂ ਜ਼ਮੀਨ ਖੋਹੀ ਜਾ ਰਹੀ ਹੈ ਤੇ ਉਤੋਂ ਪ੍ਰਸ਼ਾਸਨ ਉਹਨਾਂ ਨਾਲ ਧੱਕਾ ਵੀ ਕਰ ਰਿਹਾ ਹੈ, ਜਿਸ ਖਿਲਾਫ ਅਸੀਂ ਲੜਦੇ ਰਹਾਂਗੇ। ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਪਰਾਲੀ ਦੇ ਮਸਲੇ ਲਈ ਸਰਕਾਰ ਕੋਈ ਕਦਮ ਨਹੀਂ ਚੁੱਕ ਰਹੀ ਹੈ ਤੇ ਨਾ ਹੀ ਕਿਸਾਨਾਂ ਨੂੰ ਬੋਨਸ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਅੰਮ੍ਰਿਤਸਰ ਦੇ ਕੁਝ ਇਲਾਕਿਆਂ ਵਿੱਚ ਫੈਕਰਟੀਆਂ ਕਾਰਨ ਪਾਣੀ ਜ਼ਹਿਰੀਲਾ ਹੋ ਰਿਹਾ ਹੈ, ਪਰ ਧਰਨੇ ਲੱਗਣ ਦੇ ਬਾਵਜੂਦ ਸਰਕਾਰ ਉੱਤੇ ਕੋਈ ਅਸਰ ਨਹੀਂ ਹੋ ਰਿਹਾ, ਜਿਸ ਕਾਰਨ ਸਾਨੂੰ ਮਜ਼ਬੂਰਨ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਖੋਲ੍ਹਣਾ ਪੈ ਰਿਹਾ ਹੈ।

ਇਹ ਵੀ ਪੜ੍ਹੋ : Data Entry Clerk ਦੇ ਪੇਪਰ ’ਚ ਦੇਰੀ ਨਾਲ ਪਹੁੰਚਣ ਵਾਲੇ ਵਿਦਿਆਰਥੀਆਂ ਨੇ ਕੀਤਾ ਹੰਗਾਮਾ, ਰੱਖੀ ਇਹ ਮੰਗ

Related Post