Father Murder Son : ਪਿਤਾ ਨੇ ਨਸ਼ੇੜੀ ਪੁੱਤ ਦਾ ਕੀਤਾ ਕਤਲ, ਸਿਰ ’ਚ ਮਾਰਿਆ ਫੋਹੜਾ
ਮੌੜ ਮੰਡੀ ਦੇ ਪਿੰਡ ਸੰਦੋਹਾ ਵਿੱਚ ਪਿਤਾ ਨੇ ਆਪਣੇ ਹੀ ਪੁੱਤਰ ਦੇ ਸਿਰ ਵਿੱਚ ਫੋਹੜਾ ਮਾਰ ਕੇ ਕਤਲ ਕਰ ਦਿੱਤਾ।
Father Murder Son : ਮੌੜ ਮੰਡੀ ਦੇ ਪਿੰਡ ਸੰਦੋਹਾ ਵਿੱਚ ਇੱਕ ਪਿਤਾ ਨੇ ਆਪਣੇ ਹੀ ਪੁੱਤਰ ਦੇ ਸਿਰ ਵਿੱਚ ਫੋਹੜਾ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਵੱਜੋਂ ਹੋਈ ਹੈ, ਜੋ ਕਿ ਨਸ਼ੇ ਦਾ ਆਦਿ ਸੀ।
ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਗੁਰਸੇਵਕ ਸਿੰਘ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਤੇ ਉਹ ਨਸ਼ੇ ਦਾ ਆਦਿ ਸੀ। ਕੱਲ੍ਹ ਜਦੋਂ ਉਹ ਘਰ ਆਇਆ ਤਾਂ ਆਪਣੇ ਪਿਤਾ ਤੋਂ ਨਸ਼ਾ ਕਰਨ ਲਈ ਪੈਸੇ ਮੰਗਣ ਲੱਗਾ, ਜਦੋਂ ਪਿਤਾ ਹੁਸ਼ਿਆਰ ਸਿੰਘ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਦੋਵਾਂ ਪਿਓ-ਪੁੱਤਰ ਵਿੱਚ ਝਗੜਾ ਹੋ ਗਿਆ।
ਝਗੜੇ ਦੌਰਾਨ ਪਿਤਾ ਨੇ ਆਪਣੇ ਪੁੱਤਰ ਗੁਰਸੇਵਕ ਸਿੰਘ ਦੀ ਸਿਰ ਵਿੱਚ ਫੋਹੜਾ ਮਾਰ ਦਿੱਤਾ ਤੇ ਉਸ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਅਸੀਂ ਪਿਤਾ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਉਸਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ : Derabassi news : ਮੋਟਰਸਾਈਕਲ 'ਤੇ ਜਾ ਰਹੇ ਵਿਅਕਤੀ ਦਾ ਕਿਰਚਾਂ ਮਾਰ ਕੇ ਕਤਲ