ਭਾਰਤ-ਪਾਕਿਸਤਾਨ ਸਰਹੱਦ ਦੀ BOP ਬੁਰਜ ਤੋਂ ਇਕ ਹੈਂਡ ਗ੍ਰਨੇਡ ਤੇ 15 ਕਾਰਤੂਸ ਬਰਾਮਦ

By  Ravinder Singh February 15th 2023 08:59 AM -- Updated: February 15th 2023 01:07 PM

ਅੰਮ੍ਰਿਤਸਰ : ਭਾਰਤ-ਪਾਕਿਸਤਾਨ ਸਰਹੱਦ 'ਤੇ ਪੈਂਦੀ ਚੌਂਕੀ ਬੁਰਜ ਨੇੜਿਓਂ ਬੀ.ਐਸ.ਐਫ. 183 ਬਟਾਲੀਅਨ ਨੂੰ ਖਸਤਾ ਹਾਲਤ ਵਿਚ 1 ਹੈਂਡ ਗ੍ਰਨੇਡ ਤੇ 15 ਕਾਰਤੂਸ ਬਰਾਮਦ ਹੋਏ ਹਨ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਸਮੇਂ ਜਦੋਂ ਬੀ.ਐੱਸ.ਐਫ਼. ਦੇ ਜਵਾਨ ਸਫਾਈ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ 1 ਹੈਂਡ ਗ੍ਰਨੇਡ ਤੇ 15 ਕਾਰਤੂਸ ਬਰਾਮਦ ਹੋਏ। ਬੀ.ਐੱਸ.ਐਫ਼. ਨੇ ਗ੍ਰਨੇਡ ਤੇ ਕਾਰਤੂਸਾਂ ਨੂੰ ਥਾਣਾ ਭਿੰਡੀ ਸੈਦਾ ਦੀ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਸਮੇਂ ਜਦੋਂ ਬੀ.ਐੱਸ.ਐਫ਼. ਦੇ ਜਵਾਨ ਸਫਾਈ ਕਰ ਰਹੇ ਸਨ ਤਾਂ ਅਚਾਨਕ ਉਨ੍ਹਾਂ ਨੂੰ 1 ਹੈਂਡ ਗ੍ਰਨੇਡ ਤੇ 15 ਕਾਰਤੂਸ ਮਿਲੇ ਹਨ। ਪੁਲਿਸ ਵਲੋਂ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।  ਇਸ ਮਾਮਲੇ ਦੀ ਸੂਚਨਾ ਮਿਲਣ ਉਤੇ ਸੀਮਾ ਸੁਰੱਖਿਆ ਬਲ ਦੇ ਉੱਚ ਅਧਿਕਾਰੀਆਂ ਨੇ ਮੌਕੇ ਉਪਰ ਜਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪਾਕਿਸਤਾਨੀ ਸਰਹੱਦ ਪਾਰ ਤੋਂ ਹੈਰੋਇਨ ਜਾਂ ਹਥਿਆਰਾਂ ਦੀ ਤਸਕਰੀ ਕਰਦੇ ਰਹਿੰਦੇ ਹਨ, ਜਿਸ ਕਾਰਨ ਅਧਿਕਾਰੀ ਇਸ ਮਾਮਲੇ 'ਚ ਕਈ ਤੱਥਾਂ ਦੀ ਜਾਂਚ ਕਰ ਰਹੇ ਹਨ। ਜਵਾਨਾਂ ਵੱਲੋਂ ਪੂਰੇ ਇਲਾਕੇ 'ਚ ਸਰਚ ਅਭਿਆਨ ਸ਼ੁਰੂ ਕਰ ਦਿੱਤੀ ਗਿਆ ਹੈ। ਇਸ ਸਬੰਧੀ ਪੁਲਿਸ ਅਤੇ BSF ਦੇ ਜਵਾਨ ਇਲਾਕੇ ਵਿੱਚ ਕਈ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਵੀ ਕਰ ਰਹੇ ਹਨ। ਇਸ ਦੇ ਨਾਲ ਹੀ ਪਿੰਡ ਅਤੇ ਚੌਕੀ ਦੇ ਆਲੇ-ਦੁਆਲੇ ਲੱਗੇ CCTV ਆਦਿ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਰਹੱਦ ਉਤੇ ਵੀ ਜਵਾਨਾਂ ਨੂੰ ਅਲਰਟ ਮੋਡ ਉਤੇ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਸਵਿੱਟਜਰਲੈਂਡ ਦੀ ਸੰਸਦ ਕੋਲੋਂ ਵਿਸਫੋਟਕ ਸਮੱਗਰੀ ਸਮੇਤ ਸਖ਼ਸ਼ ਕਾਬੂ, ਸੰਸਦ ਕੰਪਲੈਕਸ ਕਰਵਾਇਆ ਖ਼ਾਲੀ

Related Post