ਜਲੰਧਰ : ਜਲੰਧਰ ਦੇ ਸ੍ਰੀਮਨ ਹਸਪਤਾਲ ਦੀ ਨਰਸ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਸਪਤਾਲ ਵਿਚੋਂ ਛੁੱਟੀ ਕਰਕੇ ਨਰਸ ਆਪਣੇ ਘਰ ਵੱਲ ਨੂੰ ਜਾ ਰਹੀ ਸੀ ਕਿ ਇਕ ਕਾਰ ਡਰਾਈਵਰ ਵੱਲੋਂ ਸਕੂਟੀ ਨੂੰ ਟੱਕਰ ਮਾਰ ਦਿੱਤੀ ਗਈ, ਜਿਸ ਕਾਰਨ ਲੜਕੀ ਦੀ ਮੌਕੇ ਉਤੇ ਹੀ ਮੌਤ ਹੋ ਗਈ। ਉਸ ਤੋਂ ਬਾਅਦ ਬ੍ਰਿਜਾ ਕਾਰ ਸਵਾਰ ਡਰਾਈਵਰ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਉਥੇ ਮੌਜੂਦ ਕੁਝ ਨੌਜਵਾਨਾਂ ਨੇ ਉਸ ਦਾ ਪਿੱਛਾ ਕੀਤਾ ਤੇ ਕੁਝ ਦੂਰੀ ਉਤੇ ਕਾਰ ਦੇ ਟਾਇਰ ਫਟ ਜਾਣ ਕਾਰਨ ਗੱਡੀ ਰੁਕ ਗਈ ਤੇ ਚਾਲਕ ਮੌਕੇ ਤੋਂ ਫ਼ਰਾਰ ਹੋਣ ਵਿਚ ਕਾਮਯਾਬ ਹੋ ਗਿਆ।
ਹਾਦਸੇ ਦੌਰਾਨ ਚਸ਼ਮਦੀਦ ਲੋਕਾਂ ਨੇ ਦੱਸਿਆ ਕਿ ਕਾਰ ਚਾਲਕ ਨੂੰ ਉਨ੍ਹਾਂ ਲੜਕੀ ਨੂੰ ਟੱਕਰ ਮਾਰਨ ਤੋਂ ਬਾਅਦ ਭੱਜਦੇ ਹੋਏ ਦੇਖਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਕੁਝ ਦੂਰ ਤੱਕ ਉਸ ਦਾ ਪਿੱਛਾ ਕੀਤਾ। ਕੁਝ ਦੂਰੀ ਉਤੇ ਕਾਰ ਦਾ ਟਾਇਰ ਫਟ ਗਿਆ ਤੇ ਡਰਾਈਵਰ ਉਥੇ ਗੱਡੀ ਛੱਡ ਕੇ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਝਾਰਖੰਡ ਦੇ ਜਮਸ਼ੇਦਪੁਰ 'ਚ ਵਿਦੇਸ਼ੀ ਸੱਪ ਸਮੇਤ ਔਰਤ ਗ੍ਰਿਫ਼ਤਾਰ
ਮੌਕੇ ਉਤੇ ਪੁੱਜੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਤਕਰੀਬਨ 9 ਵਜੇ ਫੋਨ ਆਇਆ ਕਿ ਸ੍ਰੀਮਨ ਹਸਪਤਾਲ ਦੇ ਸਾਹਮਣੇ ਇਕ ਬ੍ਰਿਜਾ ਕਾਰ ਚਾਲਕ ਵੱਲੋਂ ਹਸਪਤਾਲ ਦੀ ਨਰਸ ਨੂੰ ਟੱਕਰ ਮਾਰ ਕੇ ਭੱਜ ਗਿਆ ਹੈ ਜਿਥੇ ਪੁਲਿਸ ਟੀਮ ਮੌਕੇ ਉਤੇ ਪੁੱਜ ਗਈ ਤਾਂ ਪਾਇਆ ਕਿ ਹਸਪਤਾਲ ਦੀ ਨਰਸ ਦੀ ਮੌਤ ਹੋ ਚੁੱਕੀ ਸੀ। ਹਾਲਾਂਕਿ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।