ਸੁਨਾਮ 'ਚ ਵਾਪਰਿਆ ਦਰਦਨਾਕ ਹਾਦਸਾ: ਸੜਕ ਹਾਦਸੇ ਨੇ ਬੁਝਾਏ 6 ਘਰ੍ਹਾਂ ਦੇ ਚਿਰਾਗ
ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਗੱਡੀ ਨੂੰ ਕੱਟ ਕੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ।
Sunam Accident: ਸੁਨਾਮ ਵਿੱਚ ਵੱਡਾ ਸੜਕ ਹਾਦਸਾ ਵਾਪਰ ਗਿਆ। ਇਥੇ ਕੈਂਟਰ ਟਰਾਲੇ ਤੇ ਇੱਕ ਕਾਰ ਦੀ ਆਪਸ ਵਿੱਚ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਸਵਾਰ 1 ਬੱਚੇ ਸਣੇ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਹ ਘਟਨਾ ਕਰੀਬ 1.30 ਵਜੇ ਉਸ ਸਮੇਂ ਵਾਪਰੀ ਜਦੋਂ ਪੀੜਤ ਇੱਕ ਮਾਰੂਤੀ 800 ਕਾਰ ਵਿੱਚ ਮਲੇਰਕੋਟਲਾ ਤੋਂ ਸੁਨਾਮ ਵਾਪਸ ਆ ਰਹੇ ਸਨ।
ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਗੱਡੀ ਨੂੰ ਕੱਟ ਕੇ ਮ੍ਰਿਤਕਾਂ ਦੀ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਕਾਰ ਸਵਾਰ ਲੋਕ ਮਲੇਰਕੋਟਲਾ ਤੋਂ ਵਾਪਸ ਆ ਰਹੇ ਸਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸੁਨਾਮ ਦੇ ਸਿਵਲ ਹਸਪਤਾਲ ਰਖਵਾਇਆ ਗਿਆ।
ਮ੍ਰਿਤਕਾਂ ਦੀ ਪਛਾਣ ਨੀਰਜ ਸਿੰਗਲਾ (37), ਉਸ ਦੇ 4 ਸਾਲਾ ਪੁੱਤਰ ਮਾਧਵ ਸਿੰਗਲਾ, ਲਲਿਤ ਬਾਂਸਲ (45), ਦਵੇਸ਼ ਜਿੰਦਲ (33), ਦੀਪਕ ਜਿੰਦਲ (30) ਅਤੇ ਵਿਜੇ ਕੁਮਾਰ (50) ਸਾਰੇ ਵਾਸੀ ਸੁਨਾਮ ਵਜੋਂ ਹੋਈ ਹੈ।ਛਾਜਲੀ ਥਾਣੇ ਦੇ ਐੱਸ.ਐੱਚ.ਓ ਸਬ ਇੰਸਪੈਕਟਰ (ਐੱਸ.ਆਈ) ਪਰਤੀਕ ਜਿੰਦਲ ਨੇ ਦੱਸਿਆ ਕਿ ਪੀੜਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸੁਨਾਮ ਦੇ ਸਿਵਲ ਹਸਪਤਾਲ ਰਖਵਾਇਆ ਗਿਆ।