Ludhiana Bus Fire: ਲੁਧਿਆਣਾ 'ਚ ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, ਇੱਥੇ ਦੇਖੋ ਵੀਡੀਓ

ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ।

By  Aarti October 8th 2023 11:32 AM -- Updated: October 8th 2023 11:34 AM

Ludhiana Bus Fire: ਲੁਧਿਆਣਾ ਦੇ ਲਾਡੋਵਾਲ ਨੇੜੇ ਇੱਕ ਨਿੱਜੀ ਬੱਸ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦਈਏ ਕਿ ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ। 

ਮਿਲੀ ਜਾਣਕਾਰੀ ਮੁਤਾਬਿਕ ਬੱਸ ਜਲੰਧਰ ਤੋਂ ਸ੍ਰੀ ਫਤਿਹਗੜ੍ਹ ਸਾਹਿਬ ਦੇ ਲਈ ਜਾ ਰਹੀ ਸੀ ਪਰ ਅਚਾਨਕ ਹੀ ਰਸਤੇ ’ਚ ਡਰਾਈਵਰ ਨੂੰ ਬੱਸ ਦੇ ਇੰਜਣ ਤੋਂ ਜਲਣ ਦੀ ਬਦਬੂ ਆਉਣ ਲੱਗੀ। ਡਰਾਈਵਰ ਨੇ ਤੁਰੰਤ ਬੱਸ ਦਾ ਇੰਜਣ ਚੈੱਕ ਤਾਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ। ਜਿਸ ਤੋਂ ਬਾਅਦ ਡਰਾਈਵਰ ਨੇ ਤੁਰੰਤ ਅੱਗ ਦੇਖ ਕੇ ਸਵਾਰੀਆਂ ਨੂੰ ਬੱਸ ਤੋਂ ਬਾਹਰ ਕੱਢ ਦਿੱਤਾ। 


ਕੁਝ ਹੀ ਸਮੇਂ 'ਚ ਹਾਈਵੇ 'ਤੇ ਬੱਸ 'ਚ ਅੱਗ ਫੈਲ ਗਈ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਥਾਣਾ ਲਾਡੋਵਾਲ ਦੀ ਪੁਲਿਸ ਤੁਰੰਤ ਘਟਨਾ ਵਾਲੀ ਥਾਂ 'ਤੇ ਪਹੁੰਚ ਗਈ। ਪੁਲਿਸ ਨੇ ਤੁਰੰਤ ਯਾਤਰੀਆਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਇਆ। ਫਾਇਰ ਵਿਭਾਗ ਵੱਲੋਂ ਅੱਗ ’ਤੇ ਕਾਬੂ ਪਾਇਆ ਜਾ ਰਿਹਾ ਹੈ।

ਦੱਸ ਦਈਏ ਕਿ ਥਾਣਾ ਲਾਡੋਵਾਲ ਦੀ ਪੁਲਿਸ ਵੀ ਘਟਨਾ ਵਾਲੀ ਥਾਂ ’ਤੇ ਪਹੁੰਚ ਗਈ। ਫਿਲਹਾਲ ਪੁਲਿਸ ਕਰੇਨ ਦੀ ਮਦਦ ਨਾਲ ਬੱਸ ਨੂੰ ਸੜਕ ਤੋਂ ਹਟਾਉਣ 'ਚ ਲੱਗੀ ਹੋਈ ਹੈ। ਅੱਗ ਲੱਗਣ ਕਾਰਨ ਕਈ ਥਾਵਾਂ ’ਤੇ ਟਰੈਫਿਕ ਜਾਮ ਹੋ ਗਿਆ।

ਇਹ ਵੀ ਪੜ੍ਹੋ: ਫਰੀਦਕੋਟ: ਪੁਲਿਸ ਮੁਲਾਜ਼ਮ ਦੇ ਬੇਟੇ ਦਾ ਕਤਲ; ਬੈਂਚ 'ਤੇ ਬੈਠਣ ਨੂੰ ਲੈ ਕੇ ਗੁਆਂਢੀ ਨਾਲ ਹੋਇਆ ਝਗੜਾ

Related Post