ਸਾਈਨ ਬੋਰਡ ਲਗਾ ਰਹੇ ਨੌਜਵਾਨ ਨਾਲ ਵਾਪਰਿਆ ਹਾਦਸਾ, ਹਾਈ ਵੋਲਟੇਜ ਤਾਰਾਂ ਦੀ ਲਪੇਟ ’ਚ ਆਉਣ ਕਰਕੇ 50 ਫੀਸਦੀ ਝੁਲਸਿਆ
ਬਟਾਲਾ ਵਿੱਚ ਇੱਕ ਨੌਜਵਾਨ ਦੂਸਰੀ ਮੰਜਿਲ ਚੜ੍ਹਕੇ ਸਾਈਨ ਬੋਰਡ ਲਗਾ ਰਿਹਾ ਸੀ ਕਿ ਅਚਾਨਕ ਉਸਦਾ ਹੱਥ ਹਾਈ ਵੋਲਟੇਜ ਤਾਰਾਂ ਨੂੰ ਲੱਗ ਗਿਆ, ਜਿਸ ਮਗਰੋਂ ਇਹ ਨੌਜਵਾਨ ਦੂਜੀ ਮੰਜਲੀ ਤੋਂ ਜ਼ਮੀਨ ਉੱਤੇ ਆ ਡਿੱਗਾ ਅਤੇ ਗੰਭੀਰ ਜਖਮੀ ਹੋ ਗਿਆ।
Batala News : ਬਟਾਲਾ ਦੇ ਭੀੜ ਭਾੜ ਵਾਲੇ ਇਲਾਕੇ ਸਿਟੀ ਰੋਡ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਕ ਨੌਜਵਾਨ ਕੱਪੜੇ ਦੀ ਦੁਕਾਨ ਦੀ ਦੂਸਰੀ ਮੰਜਿਲ ਚੜ੍ਹਕੇ ਸਾਈਨ ਬੋਰਡ ਲਗਾ ਰਿਹਾ ਸੀ ਕਿ ਅਚਾਨਕ ਉਸਦਾ ਹੱਥ ਹਾਈ ਵੋਲਟੇਜ ਤਾਰਾਂ ਨੂੰ ਲੱਗ ਗਿਆ, ਜਿਸ ਮਗਰੋਂ ਇਹ ਨੌਜਵਾਨ ਦੂਜੀ ਮੰਜਲੀ ਤੋਂ ਜ਼ਮੀਨ ਉੱਤੇ ਆ ਡਿੱਗਾ ਅਤੇ ਗੰਭੀਰ ਜਖਮੀ ਹੋ ਗਿਆ।
50 ਫੀਸਦੀ ਝੁਲਸਿਆ ਨੌਜਵਾਨ
ਹਾਈ ਵੋਲਟੇਜ ਤਾਰਾਂ ਦੀ ਲਪੇਟ ਵਿੱਚ ਆਉਣ ਕਾਰਨ ਨੌਜਵਾਨ ਕਰੀਬ 50 ਫੀਸਦੀ ਤੱਕ ਝੁਲਸ ਗਿਆ, ਜਿਸ ਨੂੰ ਸਮੇਂ ਰਹਿੰਦੇ ਬਟਾਲਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰ ਨੇ ਇਸ ਦਾ ਇਲਾਜ ਸ਼ੁਰੂ ਕੀਤਾ ਤੇ ਇਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ।
ਚਸ਼ਮਦੀਦ ਨੇ ਦੱਸਿਆ ਕਿ ਇਹ ਨੌਜਵਾਨ ਬੋਰਡ ਲਗਾਉਣ ਦਾ ਕੰਮ ਕਰ ਰਿਹਾ ਸੀ ਤੇ ਤਕਰੀਬਨ ਬੋਰਡ ਲੱਗ ਚੁੱਕਾ ਸੀ ਤੇ ਜਦੋਂ ਇਹ ਨੌਜਵਾਨ ਹੇਠਾਂ ਆ ਰਿਹਾ ਸੀ ਤਾਂ ਅਚਾਨਕ ਇਸ ਦਾ ਹੱਥ ਹਾਈਵੋਲਟੇਜ਼ ਤਾਰਾ ਨੂੰ ਲੱਗ ਗਿਆ, ਜਿਸ ਕਾਰਨ ਇਹ ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ। ਮੌਕੇ ਉੱਤੇ ਮੌਜੂਦ ਲੋਕਾਂ ਨੇ ਇਸ ਨੌਜਵਾਨ ਨੂੰ ਚੁੱਕਕੇ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿਥੋਂ ਡਾਕਟਰਾਂ ਨੇ ਇਸ ਦੀ ਹਾਲਤ ਗੰਭੀਰ ਦੇਖਦੇ ਹੋਏ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ : Amritsar Firing News : ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਪ੍ਰਵਾਸੀ ਨੇ ਸੁਰੱਖਿਆ ਕਰਮੀ ਦੀ ਪਿਸਤੌਲ ਕੱਢ ਖੁਦ ਨੂੰ ਮਾਰੀ ਗੋਲੀ, ਹੋਈ ਮੌਤ