MLA Kulwant SIngh: ਈਡੀ ਦੀ ਰਡਾਰ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ

ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ’ਚ ਈਡੀ ਵੱਲੋਂ ਛਾਪਾ ਮਾਰਿਆ ਗਿਆ ਹੈ।

By  Aarti October 31st 2023 10:07 AM -- Updated: October 31st 2023 04:38 PM

MLA Kulwant SIngh: ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫਤਰ ਵਿਖੇ ਛਾਪਾ ਮਾਰਿਆ ਗਿਆ ਹੈ। ਦੱਸ ਦਈਏ ਕਿ ਕੁਲਵੰਤ ਸਿੰਘ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦਿੱਲੀ ਅਤੇ ਪੰਜਾਬ 'ਚ ਸ਼ਰਾਬ ਘੁਟਾਲੇ ਦੇ ਮਾਮਲੇ 'ਚ 'ਆਪ' ਵਿਧਾਇਕ ਕੁਲਵੰਤ ਸਿੰਘ 'ਤੇ ਈਡੀ ਨੇ ਛਾਪੇਮਾਰੀ ਕੀਤੀ। ਫਿਲਹਾਲ ਛਾਪੇਮਾਰੀ ਹੁਣ ਖਤਮ ਹੋ ਚੁੱਕੀ ਹੈ ਅਤੇ ਈਡੀ ਦੀ ਟੀਮ ਵਾਪਸ ਰਵਾਨਾ ਹੋ ਚੁੱਕੀ ਹੈ। 

ਦੱਸ ਦਈਏ ਕਿ ਅੰਮ੍ਰਿਤਸਰ ’ਚ ਕੁਲਵੰਤ ਸਿੰਘ ਦੀ ਹਿੱਸੇਦਾਰੀ ਵਾਲੀ ਫਰਮ ਹੈ। ਸੂਫੀ ਦੇ ਰਣਜੀਤ ਐਵੇਨਿਊ ਸਥਿਤ ਦਫਤਰ ’ਤੇ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ। 


ਮੁਹਾਲੀ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਵਿੱਚ 12 ਥਾਵਾਂ ’ਤੇ ਇੱਕੋ ਸਮੇਂ ਈਡੀ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਛਾਪੇਮਾਰੀ ਦੀਆਂ ਤਾਰਾਂ ਅਕਸ਼ੈ ਛਾਬੜਾ ਨਾਲ ਜੁੜੀਆਂ ਹੋਈਆਂ ਹਨ, ਜਿਸ ਨੂੰ ਨਵੰਬਰ 2022 ਵਿੱਚ 20 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਸੀ।

ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ ਕਿ ਇਹ ਛਾਪੇਮਾਰੀ ਕਿਸ ਮਾਮਲੇ ਵਿੱਚ ਕੀਤੀ ਗਈ ਹੈ। ਹਾਲਾਂਕਿ ਇਕ ਨਿਊਜ਼ ਏਜੰਸੀ ਦੇ ਮੁਤਾਬਕ ਅਜਿਹਾ ਰੈੱਡ ਡਰੱਗਜ਼ ਨਾਲ ਜੁੜੇ ਮਨੀ ਲਾਂਡਰਿੰਗ ਦੇ ਇਕ ਮਾਮਲੇ 'ਚ ਹੋਇਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਕਿ ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ਦੇ ਸਿਲਸਿਲੇ 'ਚ 'ਆਪ' ਵਿਧਾਇਕ ਕੁਲਵੰਤ ਸਿੰਘ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਹੁਣ ਈਡੀ ਨੇ ਇਸ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਅਭਿਆਸ ਰੁਪਏ ਨੂੰ ਬੇਨਕਾਬ ਕਰਨ ਲਈ ਜ਼ਰੂਰੀ ਹੈ। ਪੰਜਾਬ ਆਬਕਾਰੀ ਘੁਟਾਲੇ ਵਿੱਚ 550 ਕਰੋੜ ਦਾ ਭ੍ਰਿਸ਼ਟਾਚਾਰ ਹੋਇਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਮੁੱਖ ਦੋਸ਼ੀ ਹਨ ਅਤੇ ਮੁੱਖ ਲਾਭਪਾਤਰੀ ਆਮ ਆਦਮੀ ਪਾਰਟੀ ਹੈ।

ਇਹ ਵੀ ਪੜ੍ਹੋ: Laljit Singh Bhullar: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੁਦ ਹੀ ਕੀਤੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ !

Related Post