ਅਡਾਨੀ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ 'ਆਪ' ਵਰਕਰਾਂ 'ਤੇ ਮਾਰੀਆਂ ਪਾਣੀ ਦੀਆਂ ਬੁਛਾੜਾਂ
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਚੰਡੀਗੜ੍ਹ ਸਥਿਤ ਸੈਕਟਰ 37 ਵਿਖੇ ਆਮ ਆਦਮੀ ਪਾਰਟੀ ਦੇ ਬੈਨਰ ਹੇਠ ਭਾਜਪਾ ਦਫਤਰ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ’ਚ ਭਾਜਪਾ ਦਫ਼ਤਰ ਦੇ ਬਾਹਰ ਭਾਰੀ ਗਿਣਤੀ ’ਚ ਪੁਲਿਸ ਤੈਨਾਤ ਕੀਤੀ ਗਈ ਹੋਈ ਸੀ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਚੰਡੀਗੜ੍ਹ ਸਥਿਤ ਸੈਕਟਰ 37 ਵਿਖੇ ਆਮ ਆਦਮੀ ਪਾਰਟੀ ਦੇ ਬੈਨਰ ਹੇਠ ਭਾਜਪਾ ਦਫਤਰ ਦੇ ਨੇੜੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ’ਚ ਭਾਜਪਾ ਦਫ਼ਤਰ ਦੇ ਬਾਹਰ ਭਾਰੀ ਗਿਣਤੀ ’ਚ ਪੁਲਿਸ ਤੈਨਾਤ ਕੀਤੀ ਗਈ ਹੋਈ ਸੀ।
ਦੱਸ ਦਈਏ ਕਿ ਜਿਵੇਂ ਆਮ ਆਦਮੀ ਪਾਰਟੀ ਦੇ ਵਿਧਾਇਕ ਬੀਜੇਪੀ ਦਫਤਰ ਦੇ ਬਾਹਰ ਪਹੁੰਚੇ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ। ਇਸ ਦੌਰਾਨ ਵੱਡੀ ਗਿਣਤੀ ’ਚ ਵਰਕਰਾਂ ਹੇਠਾਂ ਡਿੱਗ ਗਏ ਅਤੇ ਕਈ ਦੇ ਮਾਮੂਲੀ ਸੱਟਾਂ ਵੀ ਲੱਗੀਆਂ।
ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਜਿੱਥੇ ਜਨਤਕ ਜਾਇਦਾਦਾਂ ਨੂੰ ਵੇਚ ਰਹੀ ਹੈ। ਮੋਦੀ ਸਰਕਾਰ ਲੋਕਾਂ ਦਾ ਕੰਮ ਕਰਨ ਦੀ ਬਜਾਏ ਅਡਾਨੀ ਘਿਰਾਣੇ ਦੇ ਨਿੱਜੀ ਕੰਮਾਂ ’ਚ ਰੁਝੇ ਹੋਏ ਹਨ। ਉਨ੍ਹਾਂ ਕਿਹਾ ਕਿ ਸੀਬੀਆਈ, ਇਨਕਮ ਟੈਕਸ, ਈਡੀ ਛੋਟੇ-ਛੋਟੇ ਮਾਮਲਿਆਂ ’ਚ ਵਿਰੋਧੀ ਆਗੂਆਂ ’ਤੇ ਛਾਪੇਮਾਰੀ ਕਰਦੀ ਹੈ ਪਰ ਮੋਦੀ ਸਰਕਾਰ ਇਸ ਮਾਮਲੇ ਚ ਕੁਝ ਵੀ ਨਹੀਂ ਕਰ ਰਹੀ ਹੈ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦਾ ਗੋਲਡ ਮੈਡਲ ਤੇ ਸ਼ੁਭਦੀਪ ਮਮਤਾ ਐਵਾਰਡ ਨਾਲ ਕੀਤਾ ਸਨਮਾਨ