ਆਪ ਸਰਕਾਰ ਪ੍ਰਚਾਰ ਕਰਨ ਦੀ ਬਜਾਏ ਜ਼ਮੀਨ ਪੱਧਰ ਤੇ ਕੰਮ ਕਰੇ : ਸੁਖਬੀਰ ਸਿੰਘ ਬਾਦਲ
ਚੰਡੀਗੜ੍ਹ : ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਨੇ ਅੱਜ ਸੂਬਾ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਮਰੀਜ਼ਾਂ ਦਾ ਬੁਰਾ ਹਾਲ ਹੈ।
ਸਰਕਾਰੀ ਹਸਪਤਾਲਾਂ ਵਿਚ ਟੀਕੇ ਲਗਵਾਉਣ ਲਈ ਮਰੀਜ਼ਾਂ ਨੂੰ ਬਾਹਰੋਂ ਸਰਿੰਜਾਂ ਲਿਆਉਣ ਲਈ ਮਜਬੂਰ ਕੀਤਾ ਜਾ ਰਿਹਾ ਹੈ ਪਰ ਭਗਵੰਤ ਮਾਨ ਦਿੱਲੀ ਦੀ ਕਠਪੁਤਲੀ ਬਣ ਕੇ ਮੁਹੱਲਾ ਕਲੀਨਿਕਾਂ ਦੇ ਪ੍ਰਚਾਰ ਲਈ 30 ਕਰੋੜ ਰੁਪਏ ਬਰਬਾਦ ਕਰਨ ਉਤੇ ਤੁਲੇ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਜੇ ਕੋਈ ਅਧਿਕਾਰੀ ਇਸ ਬਰਬਾਦੀ ਦਾ ਵਿਰੋਧ ਕਰਦਾ ਹੈ ਤਾਂ ਉਸ ਨੂੰ ਬਾਹਰ ਕਰ ਦਿੱਤਾ ਜਾਂਦਾ ਹੈ। ਸਰਕਾਰ ਸਰਾਸਰ ਧੱਕੇਸ਼ਾਹੀ ਕਰ ਰਹੀ ਹੈ। ਇਸ ਇਲਾਵਾ ਉਨ੍ਹਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਗੁਮਰਾਹ ਕਰਨ ਦੀ ਬਜਾਏ ਜ਼ਮੀਨੀ ਪੱਧਰ ਉਤੇ ਕੰਮ ਕਰੇ।
ਇਹ ਵੀ ਪੜ੍ਹੋ : ਲੜਕੀ ਵੱਲੋਂ ਅੰਮ੍ਰਿਤਸਰ ਦੇ ਟ੍ਰਿਲਿਅਮ ਮਾਲ ਦੀ ਛੱਤ 'ਤੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼, ਜਾਣੋ ਵਜ੍ਹਾਂ