AAP Blames Haryana: ਦਿੱਲੀ ’ਚ ਹਵਾ ਦੇ ਪ੍ਰਦੂਸ਼ਣ ਨੂੰ ਲੈ ਕੇ AAP ਨੇ ਇਸ ਵਾਰ ਬਦਲੀ ਪੁਜੀਸ਼ਨ, ਕਿਹਾ...
ਦਿੱਲੀ ’ਚ ਪ੍ਰਦੂਸ਼ਣ ਲਈ ਆਮ ਆਦਮੀ ਪਾਰਟੀ ਨੇ ਹਰਿਆਣਾ ਨੂੰ ਜ਼ਿੰਮੇਵਾਰ ਦੱਸਿਆ ਹੈ। ਨਾਲ ਹੀ ਕਿਹਾ ਕਿ ਪੰਜਾਬ ’ਚ ਸਾਡੀ ਸਰਕਾਰ ਨੇ ਪਰਾਲੀ ਸਾੜਨ ’ਤੇ ਕਾਬੂ ਪਾਇਆ ਹੈ।
AAP Blames Haryana: ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਵਾ ਲਗਾਤਾਰ ਖ਼ਰਾਬ ਹੋ ਰਹੀ ਹੈ ਅਤੇ ਲੋਕਾਂ ਦਾ ਸਾਹ ਲੈਣਾ ਔਖਾ ਹੋ ਰਿਹਾ ਹੈ। ਹਵਾ ਦੀ ਗੁਣਵੱਤਾ ਲਗਾਤਾਰ ਤੀਜੇ ਦਿਨ ਗੰਭੀਰ ਸ਼੍ਰੇਣੀ ਵਿੱਚ ਹੈ ਅਤੇ ਏਕਿਉਆਈ 413 ਦਰਜ ਕੀਤਾ ਗਿਆ ਹੈ। ਇਕ ਪਾਸੇ ਜਿੱਥੇ ਦਿੱਲੀ ਵਾਸੀ ਹਵਾ ਪ੍ਰਦੂਸ਼ਣ ਨਾਲ ਜੂਝਦੇ ਨਜ਼ਰ ਆ ਰਹੇ ਹਨ।
ਦਿੱਲੀ ’ਚ ਪ੍ਰਦੂਸ਼ਣ ਲਈ ਆਮ ਆਦਮੀ ਪਾਰਟੀ ਨੇ ਹਰਿਆਣਾ ਨੂੰ ਜ਼ਿੰਮੇਵਾਰ ਦੱਸਿਆ ਹੈ। ਨਾਲ ਹੀ ਕਿਹਾ ਕਿ ਪੰਜਾਬ ’ਚ ਸਾਡੀ ਸਰਕਾਰ ਨੇ ਪਰਾਲੀ ਸਾੜਨ ’ਤੇ ਕਾਬੂ ਪਾਇਆ ਹੈ। ਹਰਿਆਣਾ ਦੇ 20 ਜ਼ਿਲ੍ਹਿਆਂ ’ਚ ਪ੍ਰਦੂਸ਼ਣ ਨੂੰ ਲੈ ਕੇ ਹਾਲਾਤ ਖਰਾਬ ਹੋਏ ਪਏ ਹਨ।
ਹਰਿਆਣਾ ਦੇ ਖੇਤਾਬਾੜੀ ਮੰਤਰੀ ਜੇਪੀ ਦਲਾਲ ਨੇ ਪਲਟਵਾਰ ਕੀਤਾ ਹੈ। ਪੰਜਾਬ ਅਤੇ ਹਰਿਆਣਾ ਦੇ ਪਿਛਲੇ ਤਿੰਨ ਦਿਨਾਂ ਦੇ ਅੰਕੜੇ ਜਾਰੀ ਕਰਕੇ ਸਵਾਲ ਚੁੱਕੇ ਹਨ। ਨਾਲ ਹੀ ਉਨ੍ਹਾਂ ਨੇ ਪ੍ਰਦੂਸ਼ਣ ਲਈ ਪੰਜਾਬ ’ਚ ਪਰਾਲੀ ਸਾੜਨ ਨੂੰ ਜ਼ਿੰਮੇਵਾਰ ਦੱਸਿਆ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁਕਾਬਲੇ ਪੰਜਾਬ ’ਚ ਵੱਧ ਪਰਾਲੀ ਸਾੜੀ ਜਾ ਰਹੀ ਹੈ। ਅਸੀਂ ਦਿੱਲੀ ਸੀਐੱਮ ਕੇਜਰੀਵਾਲ ਅਤੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਤੋਂ ਪਰਾਲੀ ਦਾ ਧੂੰਆਂ ਨਹੀਂ ਮੰਗਿਆ ਹੈ ਉਨ੍ਹਾਂ ਤੋਂ ਪਾਣੀ ਮੰਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਦਾਅਵਿਆਂ ਦੇ ਬਾਵਦੂਜ ਧੜੱਲੇ ਨਾਲ ਪਰਾਲੀ ਸੜ ਰਹੀ ਹੈ।
ਇਹ ਵੀ ਪੜ੍ਹੋ: Parambans Singh Bunty Romana: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮਿਲੀ ਜ਼ਮਾਨਤ