AAP ਸੁਪਰੀਮੋ ਅਰਵਿੰਦ ਕੇਜਰੀਵਾਲ ਭਲਕੇ ਆਉਣਗੇ ਪੰਜਾਬ , ਜਾਣੋ ਕਦੋਂ ਤੇ ਕੀ ਹੋਵੇਗਾ ਪ੍ਰੋਗਰਾਮ

ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਇਸ ਦੌਰਾਨ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ।

By  Aarti May 15th 2024 01:08 PM

Arvind Kejriwal In Punjab: ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 16 ਮਈ ਤੋਂ ਪੰਜਾਬ ਵਿੱਚ ਚੋਣ ਪ੍ਰਚਾਰ ਸ਼ੁਰੂ ਕਰਨਗੇ। ਵੀਰਵਾਰ ਨੂੰ ਕੇਜਰੀਵਾਲ ਅੰਮ੍ਰਿਤਸਰ 'ਚ ਮੈਗਾ ਰੋਡ ਸ਼ੋਅ ਕਰਨਗੇ। ਵੀਰਵਾਰ ਨੂੰ ਸ਼ਾਮ 6 ਵਜੇ ਪੰਜਾਬ ਦੇ ਸੀਐੱਮ ਭਗਵੰਤ ਮਾਨ ਨਾਲ ਗੁਰੂਨਗਰੀ 'ਚ ਰੋਡ ਸ਼ੋਅ ਕੱਢਿਆ ਜਾਵੇਗਾ। ਇਸ ਤੋਂ ਬਾਅਦ ਕੇਜਰੀਵਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ।

ਜਾਣਕਾਰੀ ਮੁਤਾਬਕ ਅਰਵਿੰਦ ਕੇਜਰੀਵਾਲ ਇਸ ਦੌਰਾਨ ਲੋਕ ਸਭਾ ਚੋਣਾਂ ਲਈ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਤੋਂ ਬਾਅਦ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਜਾਣਗੇ। 

ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਦੀ ਵੋਟਿੰਗ 1 ਜੂਨ ਨੂੰ ਹੋਵੇਗੀ। ਸੂਬੇ 'ਚ ਕਿਸਾਨ ਅੰਦੋਲਨ ਦਾ ਸੇਕ ਆਪਣੇ ਸਿਖਰ 'ਤੇ ਹੈ, ਜਿਸ ਨੇ ਹਰ ਸਿਆਸੀ ਪਾਰਟੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਿਸਾਨ ਅੰਦੋਲਨ ਦੇ ਭੰਬਲਭੂਸੇ ਨੂੰ ਪ੍ਰਵੇਸ਼ ਕਰਨ ਵਾਲੇ ਹੀ ਸੱਤਾ ਦੀ ਪੌੜੀ ਦੇ ਆਖਰੀ ਪੜਾਅ ਤੱਕ ਪਹੁੰਚਣਗੇ।

ਇਹ ਵੀ ਪੜ੍ਹੋ: Heat Wave Alert: ਚੰਡੀਗੜ੍ਹ 'ਚ ਕੱਲ੍ਹ ਤੋਂ ਹੀਟ ਵੇਵ ਦਾ ਅਲਰਟ ਹੋਇਆ ਜਾਰੀ

Related Post