Bathinda News : ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਦਾ ਕੀਤਾ ਐਲਾਨ, ਕਿਹਾ - ਨਹੀਂ ਕਰਾਂਗੇ ਝੋਨੇ ਦੀ ਖਰੀਦ

ਆੜ੍ਹਤੀ ਐਸੋਸੀਏਸ਼ਨ ਵੱਲੋਂ ਵੀ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਆੜ੍ਹਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਝੋਨੇ ਦੀ ਖਰੀਦ ਕਰਨ ਤੋਂ ਹੱਥ ਖੜੇ ਕਰ ਦਿੱਤੇ ਗਏ ਹਨ।

By  Dhalwinder Sandhu September 25th 2024 02:24 PM

Aartiya Association announced a strike : ਪੰਜਾਬ ਅੰਦਰ ਸੈਲਰ ਮਾਲਕਾਂ ਤੋਂ ਬਾਅਦ ਹੁਣ ਆੜ੍ਹਤੀ ਐਸੋਸੀਏਸ਼ਨ ਵੱਲੋਂ ਵੀ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। 1 ਅਕਤੂਬਰ ਤੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ, ਪਰ ਆੜ੍ਹਤੀ ਐਸੋਸੀਏਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਝੋਨੇ ਦੀ ਖਰੀਦ ਕਰਨ ਤੋਂ ਹੱਥ ਖੜੇ ਕਰ ਦਿੱਤੇ ਗਏ ਹਨ।

ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਦਾ ਕੀਤਾ ਐਲਾਨ

ਆੜ੍ਹਤੀ ਐਸੋਸੀਏਸ਼ਨ ਨੇ 1 ਅਕਤੂਬਰ ਤੋਂ ਖਰੀਦ ਬੰਦ ਕਰਕੇ ਹੜਤਾਲ ਉੱਤੇ ਜਾਣ ਦਾ ਫੈਸਲਾ ਕੀਤਾ ਹੈ। ਬਠਿੰਡਾ ਵਿਖੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸਤੀਸ਼ ਕੁਮਾਰ ਬਬਲੂ ਨੇ ਦੱਸਿਆ ਕਿ ਐਸੋਸੀਏਸ਼ਨ ਵੱਲੋਂ ਸਰਕਾਰ ਤੋਂ ਢਾਈ ਪ੍ਰਤੀਸ਼ਤ ਆੜਤ ਦੀ ਮੰਗ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਹ ਏਜੰਸੀਆਂ ਸਮੇਂ ਸਿਰ ਝੋਨੇ ਦੀ ਲਿਫਟਿੰਗ ਨਹੀਂ ਕਰਦੀਆਂ ਜਿਸ ਕਰਕੇ ਮਾਲ ਦੀ ਸ਼ਾਰਟਿੰਗ ਦੀ ਸਮੱਸਿਆ ਆਉਂਦੀ ਹੈ, ਜਿਸ ਦੀ ਜਿੰਮੇਵਾਰੀ ਆੜਤੀਆਂ ਉੱਤੇ ਪਾਈ ਜਾਂਦੀ ਹੈ। ਜਦੋਂ ਕਿ ਇਸ ਦਾ ਜਿੰਮੇਵਾਰ ਲਿਫਟਿੰਗ ਠੇਕੇਦਾਰ ਹੁੰਦਾ ਹੈ।

ਉਹਨਾਂ ਕਿਹਾ ਕਿ ਜੇਕਰ ਉਕਤ ਦੋਵੇਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਾਂ ਉਹ ਇੱਕ ਤਰੀਕ ਤੋਂ ਮੰਡੀਆਂ ਦਾ ਬਾਈਕਾਟ ਕਰਕੇ ਝੋਨੇ ਦੀ ਖਰੀਦ ਨਹੀਂ ਕਰਨਗੇ। ਜਿਸ ਕਾਰਨ ਕਿਸਾਨਾਂ ਨੂੰ ਵੀ ਪਰੇਸ਼ਾਨੀ ਹੋ ਸਕਦੀ ਹੈ।

ਇਹ ਵੀ ਪੜ੍ਹੋ : Pitbull Viral Video : ਪਿਟਬੁੱਲ ਦੀ ਵਫ਼ਾਦਾਰੀ ! ਸੱਪ ਨਾਲ ਲੜਕੇ ਬੱਚਿਆਂ ਦੀ ਬਚਾਈ ਜਾਨ

Related Post