Delhi School Bomb Threat: ਦਿੱਲੀ ਪੁਲਿਸ ਨੇ ਸਕੂਲਾਂ ਵਿੱਚ ਬੰਬ ਦੀ ਧਮਕੀ ਵਾਲੀ ਈਮੇਲ ਨੂੰ ਕਿਹਾ ਫਰਜ਼ੀ

ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਇਹ ਵੀ ਪਤਾ ਲਗਾ ਲਿਆ ਹੈ ਕਿ ਇਹ ਈਮੇਲਾਂ ਕਿੱਥੋਂ ਭੇਜੀਆਂ ਗਈਆਂ ਸਨ। ਪੁਲਿਸ ਦੀ ਵਿਸ਼ੇਸ਼ ਟੀਮ ਹੁਣ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

By  Aarti May 1st 2024 09:07 PM

Delhi School Bomb Threat: ਦਿੱਲੀ-ਐੱਨਸੀਆਰ ਦੇ ਕਰੀਬ 100 ਸਕੂਲਾਂ ਨੂੰ ਈਮੇਲ ਭੇਜ ਕੇ ਸਕੂਲਾਂ 'ਚ ਬੰਬ ਰੱਖੇ ਜਾਣ ਦਾ ਮਾਮਲਾ ਪੂਰੀ ਤਰ੍ਹਾਂ ਫਰਜ਼ੀ ਨਿਕਲਿਆ ਹੈ। ਇਸ ਦੀ ਪੁਸ਼ਟੀ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਨੇ ਕੀਤੀ ਹੈ।

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਅਜਿਹੇ ਈ-ਮੇਲ ਭੇਜਣ ਅਤੇ ਇੱਕੋ ਸਮੇਂ ਕਈ ਸਕੂਲਾਂ ਨੂੰ ਧਮਕੀਆਂ ਦੇਣ ਦੇ ਪਿੱਛੇ ਦਾ ਮਕਸਦ ਸਿਰਫ ਸਨਸਨੀ ਫੈਲਾਉਣਾ ਸੀ। ਪੁਲਿਸ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਸਾਰੇ ਸਕੂਲਾਂ ਦੀ ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ, ਇਸ ਲਈ ਇਹ ਮਾਮਲਾ ਪੂਰੀ ਤਰ੍ਹਾਂ ਫਰਜ਼ੀ ਹੈ।

ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਇਹ ਵੀ ਪਤਾ ਲਗਾ ਲਿਆ ਹੈ ਕਿ ਇਹ ਈਮੇਲਾਂ ਕਿੱਥੋਂ ਭੇਜੀਆਂ ਗਈਆਂ ਸਨ। ਪੁਲਿਸ ਦੀ ਵਿਸ਼ੇਸ਼ ਟੀਮ ਹੁਣ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ।

ਕਾਬਿਲੇਗੌਰ ਹੈ ਕਿ ਬੁੱਧਵਾਰ ਸਵੇਰੇ ਦਿੱਲੀ-ਐੱਨਸੀਆਰ ਦੇ ਕਰੀਬ 100 ਸਕੂਲਾਂ 'ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਨ੍ਹਾਂ ਸਕੂਲਾਂ 'ਚ ਬੰਬ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਦਿੱਲੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ। ਨਾਲ ਹੀ ਸਾਰੇ ਸਕੂਲਾਂ ਨੂੰ ਸਮੇਂ ਸਿਰ ਖਾਲੀ ਕਰਵਾ ਲਿਆ ਗਿਆ। ਦਿੱਲੀ ਪੁਲਿਸ ਮੁਤਾਬਕ ਜਿਨ੍ਹਾਂ ਸਕੂਲਾਂ ਨੂੰ ਈ-ਮੇਲ ਭੇਜੀ ਗਈ ਸੀ, ਉਨ੍ਹਾਂ ਦੀ ਭਾਸ਼ਾ ਇੱਕੋ ਸੀ।

ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਸਾਰੀਆਂ ਮੇਲ ਕਿਸ ਨੇ ਭੇਜੀਆਂ ਹਨ। ਇਸ ਸਭ ਦੇ ਵਿਚਕਾਰ ਦਿੱਲੀ ਦੇ ਉਪ ਰਾਜਪਾਲ ਨੇ ਕਿਹਾ ਹੈ ਕਿ ਦਿੱਲੀ ਪੁਲਿਸ ਨੇ ਉਸ ਈਮੇਲ ਦਾ ਪਤਾ ਲਗਾ ਲਿਆ ਹੈ ਜਿਸ ਰਾਹੀਂ ਇਹ ਈਮੇਲ ਇਨ੍ਹਾਂ ਸਾਰੇ ਸਕੂਲਾਂ ਨੂੰ ਭੇਜੀ ਗਈ ਸੀ।

ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਮਾਰਲੇਨਾ ਨੇ ਕਿਹਾ ਹੈ ਕਿ ਹੁਣ ਤੱਕ ਕਿਸੇ ਵੀ ਸਕੂਲ ਵਿੱਚ ਅਜਿਹਾ ਕੁਝ ਨਹੀਂ ਮਿਲਿਆ ਹੈ। ਵੀਰਵਾਰ ਤੋਂ ਸਾਰੇ ਸਕੂਲ ਪਹਿਲਾਂ ਵਾਂਗ ਹੀ ਖੁੱਲ੍ਹਣਗੇ।

ਇਹ ਵੀ ਪੜ੍ਹੋ: ਕਿਸੇ ਵੀ ਪ੍ਰਧਾਨ ਮੰਤਰੀ ਨੂੰ ਸਿਰਫ ਇਕ ਧਰਮ ਬਾਰੇ ਗੱਲ ਨਹੀਂ ਕਰਨੀ ਚਾਹੀਦੀ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ

Related Post