Blast in House : ਹਰਿਆਣਾ ਦੇ ਬਹਾਦੁਰਗੜ੍ਹ ਚ ਜ਼ੋਰਦਾਰ ਧਮਾਕਾ, ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 4 ਲੋਕਾਂ ਦੀ ਮੌਤ

AC compressor Blast in Bahadurgarh : ਮੌਕੇ 'ਤੇ ਜਾਣਕਾਰੀ ਅਨੁਸਾਰ ਇੱਕ ਘਰ ਵਿੱਚ ਏਸੀ ਦੇ ਕੰਪ੍ਰੈਸਰ ਵਿੱਚ ਧਮਾਕਾ ਹੋਇਆ ਹੈ, ਜਿਸ ਕਾਰਨ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਧਮਾਕੇ 'ਚ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

By  KRISHAN KUMAR SHARMA March 22nd 2025 08:33 PM -- Updated: March 22nd 2025 08:39 PM
Blast in House : ਹਰਿਆਣਾ ਦੇ ਬਹਾਦੁਰਗੜ੍ਹ ਚ ਜ਼ੋਰਦਾਰ ਧਮਾਕਾ, ਇੱਕੋ ਪਰਿਵਾਰ ਦੇ 3 ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Jhajjar AC Blast News : ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਬਹਾਦੁਰਗੜ੍ਹ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ ਹੈ। ਸੈਕਟਰ 9 ਵਿੱਚ ਵਾਪਰੀ ਇਸ ਰੂਹ ਕੰਬਾਊ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਧਮਾਕੇ ਦੀ ਖ਼ਬਰ ਮਿਲਣ ਪਿੱਛੋਂ ਪੁਲਿਸ ਤੇ ਅੱਗ ਬੁਝਾਊ ਦਸਤੇ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਹੋਈਆਂ ਸਨ ਅਤੇ ਬਚਾਅ ਕਾਰਜ ਜਾਰੀ ਸਨ।

ਮੌਕੇ 'ਤੇ ਜਾਣਕਾਰੀ ਅਨੁਸਾਰ ਇੱਕ ਘਰ ਵਿੱਚ ਏਸੀ ਦੇ ਕੰਪ੍ਰੈਸਰ ਵਿੱਚ ਧਮਾਕਾ ਹੋਇਆ ਹੈ, ਜਿਸ ਕਾਰਨ ਤਿੰਨ ਬੱਚਿਆਂ ਤੇ ਇੱਕ ਔਰਤ ਸਮੇਤ ਚਾਰ ਦੀ ਮੌਤ ਹੋ ਗਈ। ਧਮਾਕੇ 'ਚ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ। ਹਾਲਾਂਕਿ, ਘਟਨਾ ਦੇ ਅਸਲ ਕਾਰਨ ਬਾਰੇ ਅਜੇ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Related Post