Moga News : ਨਗਰ ਕੀਰਤਨ ਦੌਰਾਨ ਵਾਪਰਿਆ ਹਾਦਸਾ, ਪਾਲਕੀ ਸਾਹਿਬ ’ਚ ਕਰੰਟ ਆਉਣ ਨਾਲ 2 ਦੀ ਮੌਤ
ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ 2 ਸ਼ਰਧਾਲੂਆਂ ਦੀ ਮੌਤ ਹੋ ਗਈ। ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਵਿੱਚ ਕਰੰਟ ਆ ਗਿਆ ਸੀ।
Moga News : ਮੋਗਾ ਦੇ ਪਿੰਡ ਕੋਟ ਸਦਰ ਖਾਂ ਵਿੱਚ ਨਗਰ ਕੀਰਤਨ ਦੌਰਾਨ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿਸ ਵਿੱਚ 2 ਸ਼ਰਧਾਲੂਆਂ ਦੀ ਮੌਤ ਹੋ ਗਈ। ਦੱਸ ਦਈਏ ਕਿ ਨਗਰ ਕੀਰਤਨ ਦੌਰਾਨ ਪਾਲਕੀ ਸਾਹਿਬ ਹਾਈ ਟੈਂਸ਼ਨ ਤਾਰਾਂ ਨਾਲ ਲੱਗ ਗਈ, ਜਿਸ ਕਾਰਨ ਉਸ ਵਿੱਚ ਕਰੰਟ ਆ ਗਿਆ। ਕਰੰਟ ਲੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 7 ਜ਼ਖਮੀ ਹੋ ਗਏ।
ਜ਼ਖਮੀਆਂ ਨੂੰ ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਕੋਟ ਈਸੇ ਖਾਂ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪਿੰਡ ਵਿੱਚ ਹੀ ਗੁਰਦੁਆਰਾ ਅਕਾਲਗੜ੍ਹ ਸਾਹਿਬ ਸਥਿਤ ਹੈ। ਪ੍ਰਬੰਧਕ ਕਮੇਟੀ ਵੱਲੋਂ ਇੱਥੇ ਨਗਰ ਕੀਰਤਨ ਸਜਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਨਗਰ ਕੀਰਤਨ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਸਜਾਇਆ ਗਿਆ ਸੀ। ਬੱਸ ਵਿੱਚ ਪਵਿੱਤਰ ਪਾਲਕੀ ਸਜਾਈ ਹੋਈ ਸੀ। ਜਿਵੇਂ ਹੀ ਨਗਰ ਕੀਰਤਨ ਪਿੰਡ ਦੇ ਵਿਚਕਾਰ ਪਹੁੰਚਿਆ ਤਾਂ ਪਾਲਕੀ ਸਾਹਿਬ ਦੇ ਉਪਰਲੇ ਥੰਮ੍ਹ ਹਾਈ ਟੈਂਸ਼ਨ ਤਾਰਾਂ ਦੀ ਲਪੇਟ ਵਿੱਚ ਆ ਗਏ। ਜਿਸ ਕਾਰਨ ਬੱਸ ’ਚ ਕਰੰਟ ਆ ਗਿਆ। ਬਿਜਲੀ ਦਾ ਝਟਕਾ ਲੱਗਣ ਕਾਰਨ ਬੱਸ ਵਿੱਚ ਹਫੜਾ-ਦਫੜੀ ਮੱਚ ਗਈ। ਇਸ ਹਾਦਸੇ 'ਚ 7 ਲੋਕ ਜ਼ਖਮੀ ਹੋ ਗਏ ਹਨ। ਇਨ੍ਹਾਂ ਦੀ ਪਛਾਣ ਹਰਜਿੰਦਰ ਕੌਰ, ਕੁਲਦੀਪ ਕੌਰ, ਸੁਰਜੀਤ ਸਿੰਘ, ਕੁਲਦੀਪ ਕੌਰ, ਜੋਗਿੰਦਰ ਕੌਰ, ਮਨਜੀਤ ਕੌਰ ਅਤੇ ਰਾਜ ਕੌਰ ਵਜੋਂ ਹੋਈ ਹੈ।
ਮੋਗਾ ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ। ਥਾਣਾ ਕੋਟ ਈਸੇ ਖਾਂ ਦੇ ਐੱਸਐੱਚਓ ਨੇ ਦੱਸਿਆ ਕਿ ਅਸੀਂ ਆਪਣੇ ਪੱਧਰ 'ਤੇ ਮਾਮਲੇ ਦੀ ਜਾਂਚ ਕਰ ਰਹੇ ਹਾਂ।
ਇਹ ਵੀ ਪੜ੍ਹੋ : Navratri 2024 : ਤੀਜੇ ਦਿਨ ਹੁੰਦੀ ਹੈ ਮਾਂ ਚੰਦਰਘੰਟਾ ਦੀ ਪੂਜਾ, ਜਾਣੋ ਪੂਜਾ ਦੀ ਵਿਧੀ, ਭੋਗ ਅਤੇ ਮਹੱਤਵ ਬਾਰੇ