ਨੂੰਹ ਤੇ ਸਹੁਰੇ ਉਪਰ ਹਮਲੇ ਕਰਨ ਵਾਲੇ ਮੁਲਜ਼ਮ ਅਸਲੇ ਸਮੇਤ ਕਾਬੂ

By  Ravinder Singh February 4th 2023 12:58 PM
ਨੂੰਹ ਤੇ ਸਹੁਰੇ ਉਪਰ ਹਮਲੇ ਕਰਨ ਵਾਲੇ ਮੁਲਜ਼ਮ ਅਸਲੇ ਸਮੇਤ ਕਾਬੂ

ਬਠਿੰਡਾ : ਭੈਣ ਤੇ ਉਸ ਸਹੁਰੇ ਉਪਰ ਫਾਇਰਿੰਗ ਕਰਕੇ ਜ਼ਖ਼ਮੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਿਸ ਨੇ ਅਸਲੇ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਤਿਓਣਾ ਪੁਜਾਰੀਆਂ ਦੇ ਤਿੰਨ ਨੌਜਵਾਨਾਂ ਨੇ ਹਮਲਾ ਕਰਕੇ ਭੈਣ ਤੇ ਉਸ ਦੇ ਸਹੁਰੇ ਨੂੰ ਜ਼ਖ਼ਮੀ ਕਰ ਦਿੱਤਾ ਸੀ। ਇਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ।



ਇਸ ਸਬੰਧੀ ਤਲਵੰਡੀ ਸਾਬੋ ਦੇ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਤਿਉਣਾ ਪੁਜਾਰੀਆਂ ਦੇ ਤਿੰਨ ਨੌਜਵਾਨਾਂ ਪਾਲੀ, ਸੁੱਖੀ ਤੇ ਜੀਵਨ ਸਮੇਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਅਸਲਾ ਨਾਲ ਧਨ ਸਿੰਘ ਦੇ ਘਰ ਉਪਰ ਹਮਲਾ ਕਰ ਦਿੱਤਾ ਸੀ। ਇਸ ਤੋਂ ਬਾਅਦ ਧਨ ਸਿੰਘ ਨੇ ਪੁਲਿਸ ਕੋਲ ਬਿਆਨ ਲਿਖਵਾਏ ਕਿ ਉਸਦੇ ਮੁੰਡੇ ਨੇ ਪਿੰਡ ਦੀ ਹੀ ਲੜਕੀ ਮਨਦੀਪ ਕੌਰ ਨਾਲ 4 ਸਾਲ ਪਹਿਲਾਂ ਆਪਸੀ ਸਹਿਮਤੀ ਨਾਲ ਪ੍ਰੇਮ ਵਿਆਹ ਕਰਵਾ ਲਿਆ ਸੀ।

ਇਹ ਵੀ ਪੜ੍ਹੋ : ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਮਨੀਪੁਰ ਦਾ ਉਖਰੁਲ, ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ

ਮਨਦੀਪ ਕੌਰ ਦੇ ਪਰਿਵਾਰਕ ਮੈਂਬਰ ਇਸ ਵਿਆਹ ਤੋਂ ਨਾਰਾਜ਼ ਚੱਲ ਰਹੇ ਸਨ। ਬੀਤੀ ਰਾਤ ਮਨਦੀਪ ਕੌਰ ਦੇ ਭਰਾ ਤੇ ਚਾਚੇ ਤਾਏ ਦੇ ਪੁੱਤਰਾਂ ਤੇ ਹੋਰ ਲੋਕਾਂ ਨੇ ਮਨਦੀਪ ਕੌਰ ਦੇ ਸਹੁਰਾ ਪਰਿਵਾਰ ਦੇ ਘਰ 'ਚ ਵੜ ਕੇ ਮਨਜੀਤ ਕੌਰ ਤੇ ਉਸਦੇ ਸਹੁਰਾ ਧਨ ਸਿੰਘ ਉਤੇ ਫਾਇਰ ਕਰਕੇ ਜ਼ਖਮੀ ਕਰ ਦਿੱਤਾ, ਜਿਨ੍ਹਾਂ ਨੂੰ ਥਾਣਾ ਮੁਖੀ ਨੇ ਇਲਾਜ ਲਈ ਬਠਿੰਡਾ ਦਾਖ਼ਲ ਕਰਵਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਉਤੇ ਤਲਵੰਡੀ ਸਾਬੋ ਪੁਲਿਸ ਨੇ ਟੀਮਾਂ ਬਣਾ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਿਨ੍ਹਾਂ ਤੋਂ ਅਸਲਾ ਤੇ ਹੋਰ ਹਥਿਆਰ ਬਰਾਮਦ ਹੋਏ ਹਨ।


Related Post