Himanshi Khurana ਦੇ ਪਿਤਾ ਹੋਏ ਗ੍ਰਿਫਤਾਰ, ਅਦਾਲਤ ਨੇ 14 ਦਿਨਾਂ ਲਈ ਭੇਜਿਆ ਜੇਲ੍ਹ, ਜਾਣੋ ਕੀ ਹੈ ਮਾਮਲਾ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੁਲਦੀਪ ਖੁਰਾਨਾ ਨੇ ਨਾਇਬ ਤਹਿਸੀਲਦਾਰ ਜਗਪਾਲ ਸਿੰਘ ’ਤੇ ਸੰਗੀਨ ਇਲਜ਼ਾਮ ਲਾਏ ਸੀ। ਉਨ੍ਹਾਂ ਕਿਹਾ ਸੀ ਕਿ ਨਾਇਬ ਤਹਿਸੀਲਦਾਰ ਨਾਲ ਉਨ੍ਹਾਂ ਦੀ ਪਤਨੀ ਦੇ ਨਾਜ਼ਾਇਜ ਸਬੰਧ ਹਨ।
Himanshi Khurana Father : ਮਾਡਲ ਅਤੇ ਪੰਜਾਬੀ ਅਦਾਕਾਰਾ ਬਣੀ ਹਿਮਾਂਸ਼ੀ ਖੁਰਾਨਾ ਦੇ ਪਿਤਾ ਕੁਲਦੀਪ ਖੁਰਾਨਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਦਰਅਸਲ ਫਿਲੌਰ ਦੀ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਹੈ।
ਜਾਣੋ ਕੀ ਹੈ ਪੂਰਾ ਮਾਮਲਾ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕੁਲਦੀਪ ਖੁਰਾਨਾ ਨੇ ਨਾਇਬ ਤਹਿਸੀਲਦਾਰ ਜਗਪਾਲ ਸਿੰਘ ’ਤੇ ਸੰਗੀਨ ਇਲਜ਼ਾਮ ਲਾਏ ਸੀ। ਉਨ੍ਹਾਂ ਕਿਹਾ ਸੀ ਕਿ ਨਾਇਬ ਤਹਿਸੀਲਦਾਰ ਨਾਲ ਉਨ੍ਹਾਂ ਦੀ ਪਤਨੀ ਦੇ ਨਾਜ਼ਾਇਜ ਸਬੰਧ ਹਨ। ਹਾਲਾਂਕਿ ਇਨ੍ਹਾਂ ਬਿਆਨਾਂ ਨੂੰ ਨਾਇਬ ਤਹਿਸੀਲਦਾਰ ਨੇ ਬੇਬੁਨਿਆਦ ਠਹਿਰਾਇਆ ਹੈ।
ਇਸ ਤੋਂ ਇਲਾਵਾ ਹਿਮਾਸ਼ੀ ਖੁਰਾਨਾ ਦੇ ਪਿਤਾ ਨੇ ਨਾਇਬ ਤਹਿਸਲੀਦਾਰ ਦੇ ਨਾਲ ਕੁੱਟਮਾਰ ਕੀਤੀ ਸੀ। ਜਿਸਦੀ ਸ਼ਿਕਾਇਤ ਨਾਇਬ ਤਹਿਸੀਲਦਾਰ ਜਗਪਾਲ ਸਿੰਘ ਨੇ ਦਰਜ ਕਰਵਾਇਆ ਸੀ। ਇਸੇ ਮਾਮਲੇ ਤਹਿਤ ਕੁਲਦੀਪ ਖੁਰਾਨਾ ਦੀ ਗ੍ਰਿਫਤਾਰੀ ਹੋਈ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਅਭਿਨੇਤਾ ਰਣਵੀਰ ਸਿੰਘ