Advisory For Diljit Dosanjh Show : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਐਡਵਾਈਜ਼ਰੀ ਜਾਰੀ , ਮਿਲੀਆਂ ਇਹ ਸਖ਼ਤ ਹਦਾਇਤਾਂ

ਪੰਡਿਤ ਰਾਓ ਧਰੇਨਵਰ ਵੱਲੋਂ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕੀਤੀ ਗਈ ਸੀ। ਜਿਸ ਦੇ ਚੱਲਦੇ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੋਸਾਂਝ ਨੂੰ ਪਟਿਆਲਾ ਪੈੱਗ, 5 ਤਾਰਾ ਠੇਕੇ ਗਾਣੇ ਨੂੰ ਤੋੜ-ਮਰੋੜ ਕੇ ਨਾ ਗਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

By  Aarti December 12th 2024 11:22 AM

Advisory For Diljit Dosanjh Show :  ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਸ਼ੋਅ 14 ਦਸੰਬਰ ਨੂੰ ਚੰਡੀਗੜ੍ਹ 'ਚ ਹੋਵੇਗਾ। ਸੈਕਟਰ-34 ਸਥਿਤ ਮੇਲਾ ਮੈਦਾਨ ਵਿੱਚ ਉਨ੍ਹਾਂ ਦੇ ਸ਼ੋਅ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਤੇਲੰਗਾਨਾ ਸਰਕਾਰ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ 'ਚ ਸ਼ੋਅ ਕਰਨ ਸਬੰਧੀ ਐਡਵਾਈਜ਼ਰੀ ਵੀ ਮਿਲੀ ਹੈ। ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 

ਪੰਡਿਤ ਰਾਓ ਧਰੇਨਵਰ ਵੱਲੋਂ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਚੇਅਰਪਰਸਨ ਸ਼ਿਪਰਾ ਬਾਂਸਲ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕੀਤੀ ਗਈ ਸੀ। ਜਿਸ ਦੇ ਚੱਲਦੇ ਚੰਡੀਗੜ੍ਹ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਪ੍ਰਬੰਧਕਾਂ ਅਤੇ ਗਾਇਕ ਦਿਲਜੀਤ ਦੋਸਾਂਝ ਨੂੰ ਪਟਿਆਲਾ ਪੈੱਗ, 5 ਤਾਰਾ ਠੇਕੇ ਗਾਣੇ ਨੂੰ ਤੋੜ-ਮਰੋੜ ਕੇ ਨਾ ਗਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। 

ਚੰਡੀਗੜ੍ਹ ਵਿੱਚ ਸੀ.ਸੀ.ਪੀ.ਸੀ.ਆਰ ਨੇ ਸਪੱਸ਼ਟ ਤੌਰ 'ਤੇ ਜ਼ਿਕਰ ਕੀਤਾ ਹੈ ਕਿ ਇਹ ਗੀਤ ਪ੍ਰਭਾਵਸ਼ਾਲੀ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੇ ਹਨ। ਐਡਵਾਈਜ਼ਰੀ ਵਿੱਚ ਸਪੱਸ਼ਟ ਤੌਰ 'ਤੇ ਲਾਈਵ ਸ਼ੋਅ ਦੌਰਾਨ ਬੱਚਿਆਂ ਨੂੰ ਸਟੇਜ 'ਤੇ ਨਾ ਬੁਲਾਉਣ ਦਾ ਵੀ ਜ਼ਿਕਰ ਕੀਤਾ ਗਿਆ ਹੈ ਜਿੱਥੇ ਪੀਕ ਸਾਊਂਡ ਪ੍ਰੈਸ਼ਰ ਲੈਵਲ 120db ਤੋਂ ਉੱਪਰ ਹੈ ਜੋ ਬੱਚਿਆਂ ਲਈ ਨੁਕਸਾਨਦੇਹ ਹੈ। 

ਐਡਵਾਈਜ਼ਰੀ ਵਿੱਚ ਸੀਸੀਪੀਸੀਆਰ ਨੇ ਆਯੋਜਕਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ 25 ਸਾਲ ਤੋਂ ਘੱਟ ਉਮਰ ਦੇ ਨੌਜਵਾਨਾਂ ਨੂੰ ਸ਼ਰਾਬ ਨਾ ਦਿੱਤੀ ਜਾਵੇ ਅਜਿਹਾ ਹੋਣ ’ਤੇ ਕਾਨੂੰਨ ਦੇ ਤਹਿਤ ਸਜ਼ਾਯੋਗ ਹੈ।

ਇਸ ਤੋਂ ਪਹਿਲਾਂ ਨਵੰਬਰ ਦੇ ਮਹੀਨੇ ਚੰਡੀਗੜ੍ਹ ਦੇ ਸਮਾਜ ਸ਼ਾਸਤਰ ਦੇ ਸਹਾਇਕ ਪ੍ਰੋਫੈਸਰ ਪੰਡਿਤਰਾਓ ਨੇ ਗਾਇਕ ਦਿਲਜੀਤ ਦੋਸਾਂਝ ਖਿਲਾਫ ਸ਼ਿਕਾਇਤ ਦਿੱਤੀ ਸੀ, ਜਿਸ 'ਤੇ ਜ਼ਿਲਾ ਬਾਲ ਭਲਾਈ ਅਫ਼ਸਰ ਤੇਲੰਗਾਨਾ ਨੇ ਵੀ ਬੱਚਿਆਂ ਨੂੰ ਸਟੇਜ 'ਤੇ ਨਾ ਬੁਲਾਉਣ ਅਤੇ ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਜਾਰੀ ਕੀਤਾ ਸੀ। 

ਇਸ ਹਿਦਾਇਤ ਮਗਰੋਂ ਗਾਇਕ ਦਿਲਜੀਤ ਦੋਸਾਂਝ ਨੇ ਨੋਟਿਸ ਦਾ ਪਾਲਣ ਕੀਤਾ ਅਤੇ ਸਟੇਜ 'ਤੇ ਬੱਚਿਆਂ ਨੂੰ ਨਹੀਂ ਬੁਲਾਇਆ, ਹਾਲਾਂਕਿ ਉਨ੍ਹਾਂ ਨੇ ਸ਼ਬਦਾਂ ਨੂੰ ਤੋੜ ਮਰੋੜ ਕੇ ਪਟਿਆਲਾ ਪੈੱਗ, 5 ਤਾਰਾ ਠੇਕੇ ਆਦਿ ਗੀਤ ਗਾਏ। 

ਪੰਡਿਤਰਾਓ ਨੇ ਕਰਨ ਔਜਲਾ ਖਿਲਾਫ ਚਿੱਟਾ ਕੁੜਤਾ, ਅਧੀਆ, ਸ਼ਰਾਬ, ਬਦੂੰਕ ਗਾਣੇ ਨੂੰ ਨਾ ਗਾਉਣ ਦੀ ਸ਼ਿਕਾਇਤ ਵੀ ਕੀਤੀ ਸੀ। ਕਰਨ ਔਜਲਾ ਨੇ 7 ਦਸੰਬਰ 2024 ਨੂੰ ਇਹ ਗੀਤ ਨਹੀਂ ਗਾਏ ਸੀ। ਪੰਡਿਤਰਾਓ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਗਾਇਕ ਦਿਲਜੀਤ ਦੋਸਾਂਝ ਬੱਚਿਆਂ ਦੇ ਵਧੇਰੇ ਹਿੱਤ ਵਿੱਚ ਸਲਾਹ ਦੀ ਪਾਲਣਾ ਕਰਨਗੇ।

ਇਹ ਵੀ ਪੜ੍ਹੋ : ਫਿਲਮ ਅਭਿਨੇਤਾ ਮੁਸ਼ਤਾਕ ਖਾਨ ਨੂੰ ਅਗਵਾ ਕਰਕੇ ਜਬਰੀ ਵਸੂਲੀ, 12 ਘੰਟੇ ਤੱਕ ਬੰਧਕ ਬਣਾ ਕੇ ਦਿੱਤੇ ਗਏ ਤਸੀਹੇ

Related Post