ਐਡਵੋਕੇਟ ਧਾਮੀ ਨੇ 9 ਦਸੰਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 9 ਦਸੰਬਰ 2024 ਨੂੰ ਬੁਲਾਈ ਹੈ।
Amritpal Singh
December 6th 2024 04:17 PM
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ 9 ਦਸੰਬਰ 2024 ਨੂੰ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੰਗਾਮੀ ਇਕੱਤਰਤਾ ਪੰਥਕ ਮਾਮਲਿਆਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ 9 ਦਸੰਬਰ ਨੂੰ ਸਵੇਰੇ 11 ਵਜੇ ਹੋਵੇਗੀ।
ਇਸ ਇਕੱਤਰਤਾ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪੱਤਰ ਜਾਰੀ ਕਰ ਦਿੱਤਾ ਗਿਆ ਹੈ।