ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪੰਥ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗਿਆਨੀ ਸੁਖਚੈਨ ਸਿੰਘ ਸਿੱਖੀ ਪ੍ਰਚਾਰ ਦੇ ਖੇਤਰ ਵਿਚ ਸੇਵਾਵਾਂ ਨਿਭਾਅ ਰਹੇ ਸਨ, ਜਿਨ੍ਹਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਪੰਥ ਅਤੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।
ਦੱਸ ਦਈਏ ਕਿ ਗਿਆਨੀ ਸੁਖਚੈਨ ਸਿੰਘ ਪਿੰਡ ਚੱਬਾ ਦੇ ਰਹਿਣ ਵਾਲੇ ਸਨ। ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਵੀ ਗਿਆਨੀ ਸੁਖਚੈਨ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।