Moga Marriage Firing : ਮੋਗਾ ’ਚ ਵਿਆਹ ਸਮਾਗਮ ਦੌਰਾਨ ਹੋਈ ਹਵਾਈ ਫਾਇਰਿੰਗ; ਪੁਲਿਸ ਨੇ ਮਾਮਲਾ ਕੀਤਾ ਦਰਜ
ਦੱਸ ਦਈਏ ਕਿ ਵਿਆਹ ਸਮਾਗਮ ਦੌਰਾਨ ਹਵਾਈ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ।
Moga Marriage Firing : ਮੋਗਾ ਦੇ ਪਿੰਡ ਉਮਰੀਆਣਾ ਦੇ ਇੱਕ ਵਿਆਹ ਸਮਾਗਮ ਦੌਰਾਨ ਹੋਈ ਹਵਾਈ ਫਾਇਰਿੰਗ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਜਾਣਕਾਰੀ ਮੁਤਾਬਕ ਇਹ ਵੀਡੀਓ 17 ਨਵੰਬਰ ਦੀ ਦੱਸੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਦਾ ਕੋਈ ਵੀ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ। ਉਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਜਾਂਚ ਦੀ ਗੱਲ ਵੀ ਕਹੀ ਜਾ ਰਹੀ ਹੈ।
ਦੱਸ ਦਈਏ ਕਿ ਵਿਆਹ ਸਮਾਗਮ ਦੌਰਾਨ ਹਵਾਈ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਇਹ ਹਵਾਈ ਗੋਲੀਆਂ 14 ਨਵੰਬਰ ਨੂੰ ਹੋਈ ਸੀ ਅਤੇ ਇਸ ਸਬੰਧੀ ਵੀਡੀਓ ਵਾਇਰਲ ਹੋਣ ਮਗਰੋਂ ਇਹ ਵੀਡੀਓ ਪੁਲਿਸ ਕੋਲ ਪਹੁੰਚੀ ਪਰ ਇਸ 'ਤੇ ਕੋਈ ਕਾਰਵਾਈ ਨਹੀਂ ਹੋਈ।
ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਹੁਣ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਨੇ ਹੈਰੀ, ਰਵੀ ਅਤੇ 4-5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : Punjab Girls Selected For IAF : ਪੰਜਾਬ ਦੀਆਂ 2 ਧੀਆਂ ਦੀ Indian Air Force ’ਚ ਹੋਈ ਚੋਣ, ਇਸ ਦਿਨ ਤੋਂ ਟ੍ਰੇਨਿੰਗ ਹੋਵੇਗੀ ਸ਼ੁਰੂ