Punjab Minister Video Viral: ਮੰਤਰੀ ਕਟਾਰੂਚੱਕ ਤੋਂ ਬਾਅਦ ਹੁਣ AAP ਦੇ ਇਸ ਮੰਤਰੀ ਦੀ ਕਥਿਤ ਇਤਰਾਜ਼ਯੋਗ ਵੀਡੀਓ ਹੋਈ ਵਾਇਰਲ

ਮਿਲੀ ਜਾਣਕਾਰੀ ਮੁਤਾਬਿਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਕੋਲ ਵੀਡੀਓ ਸਬੰਧੀ ਸ਼ਿਕਾਇਤ ਵੀ ਕੀਤੀ ਸੀ।

By  Aarti May 27th 2024 01:42 PM -- Updated: May 27th 2024 02:15 PM

Punjab Minister Video Viral: ਇੱਕ ਪਾਸੇ ਜਿੱਥੇ ਪੰਜਾਬ ’ਚ ਚੋਣਾਂ ਕਾਰਨ ਸਿਆਸੀ ਅਖਾੜਾ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਇੱਕ ਹੋਰ ਪੰਜਾਬ ਦੇ ਮੰਤਰੀ ਦੀ ਇਤਰਾਜ਼ਯੋਗ ਵੀਡੀਓ ਵਾਇਰਲ ਹੋਈ ਹੈ। ਜਿਸ ਕਾਰਨ ਪੰਜਾਬ ਦੀ ਮਾਨ ਸਰਕਾਰ ਵੀ ਨਿਸ਼ਾਨੇ ’ਤੇ ਆ ਗਈ ਹੈ। ਦੱਸ ਦਈਏ ਕਿ ਵਾਇਰਲ ਵੀਡੀਓ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਦੱਸੀ ਜਾ ਰਹੀ ਹੈ। ਮੰਤਰੀ ਦੀ ਇਸ ਵੀਡੀਓ ਨੇ ਲੋਕਸਭਾ ਚੋਣਾਂ ਤੋਂ ਪਹਿਲਾਂ ਤਰਥੱਲੀ ਮਚਾ ਦਿੱਤੀ ਹੈ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਕੋਲ ਵੀਡੀਓ ਸਬੰਧੀ ਸ਼ਿਕਾਇਤ ਵੀ ਕਰ ਚੁੱਕੇ ਹਨ। ਜਿਸ ਤੋਂ ਬਾਅਦ ਮਾਮਲਾ ਕਾਫੀ ਭਖ ਗਿਆ ਹੈ। ਨਾਲ ਹੀ ਹੁਣ ਪੰਜਾਬ ਸਰਕਾਰ ਨੂੰ ਇਸ ਬਾਬਤ ਜਵਾਬ ਦੇਣਾ ਪਵੇਗਾ। 

ਇਸ ਸਬੰਧੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਐਕਸ ’ਤੇ ਵੀਡੀਓ ਸਾਂਝੀ ਕਰਦੇ ਹੋਏ ਕਿਹਾ ਕਿ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਲੀਡਰਾਂ ਲਾਲ ਚੰਦ ਕਟਾਰੂ ਚੱਕ ਵਰਗਿਆਂ ਦੀਆਂ ਅਸ਼ਲੀਲ ਵੀਡੀਓ ਸਾਹਮਣੇ ਆ ਚੁੱਕੀਆਂ ਹਨ। ਮੈਨੂੰ ਹੁਣ ਜਾਣਕਾਰੀ ਮਿਲੀ ਹੈ ਕੀ ਹੁਣ ਆਪ ਦੇ ਮੰਤਰੀ ਬਲਕਾਰ ਸਿੰਘ ਦੀ ਵੀਡੀਓ ਸਾਹਮਣੇ ਆਈ ਹੈ। ਪਰ ਮੁੱਖ ਮੰਤਰੀ ਬਲਕਾਰ ਸਿੰਘ ਨੂੰ ਬਚਾਉਣਾ ਚਾਹੁੰਦੇ ਨੇ ਕਿਉਂਕਿ ਬਲਕਾਰ ਸਿੰਘ ਲੋਕਲ ਬਾਡੀਜ਼ ਦਾ ਮਿਨਿਸਟਰ ਹੈ ਅਤੇ ਸਰਕਾਰ ਨੂੰ ਚੰਗਾ ਪੈਸਾ ਕਮਾ ਕੇ ਦੇ ਰਿਹਾ ਹੈ। ਜਿਸ ਕਰਕੇ ਇਹਦੇ ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਕੀ ਇਸ ਧਰਤੀ ਤੇ ਗੈਰ ਇਖ਼ਲਾਕੀ ਕੰਮ ਕਰਨ ਵਾਲੇ ਜਨਤਾ ਦੇ ਨੁਮਾਇੰਦੇ ਹੋ ਸਕਦੇ ਹਨ। ਮੈਂ ਭਗਵੰਤ ਮਾਨ ਨੂੰ ਪੁੱਛਣਾ ਚਾਹੁੰਦਾ ਕਿ ਇਨਾ ਸਾਰੇ ਸਬੂਤਾਂ ਦੇ ਬਾਵਜੂਦ ਕਿਸੇ ਤੇ ਕਾਰਵਾਈ ਕਿਉਂ ਨਹੀਂ ਕਰ ਰਹੇ। ਉਹ ਸੂਬੇ ਦੇ ਮੁੱਖ ਮੰਤਰੀ ਹਨ ਕਿ ਪੰਜਾਬ ਦੀਆਂ ਧੀਆਂ ਭੈਣਾਂ ਦੀ ਇੱਜ਼ਤਾਂ ਦੀ ਰਾਖੀ ਉਹਨਾਂ ਦਾ ਫਰਜ਼ ਨਹੀਂ। 


ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਦੇ ਇਸ ਵੀਡੀਓ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਬਲਕਾਰ ਸਿੰਘ ਤੇ ਲਾਲ ਚੰਦ ਕਟਾਰੂਚੱਕ ਨੂੰ ਬਚਾਉਣ ’ਚ ਸੀਐੱਮ ਭਗਵੰਤ ਮਾਨ ਦੇ ਰਵੱਈਏ ਤੋਂ ਹੈਰਾਨ ਹਨ। 


ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਉਹ ਮੰਤਰੀ ਬਲਕਾਰ ਸਿੰਘ ਤੇ ਕਟਾਰੂਚੱਕ ਨੂੰ ਫੌਰਨ ਤੌਰ ’ਤੇ ਬਰਖਾਸਤ ਕਰਨ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅਜੀਹੇ ਗੰਦੇ ਮੰਤਰੀ ਨਿਯੁਕਤ ਕਰਕੇ ਬਦਲਾਅ ਕਰਨ ਦਾ ਵਾਅਦਾ ਕੀਤਾ ਸੀ।


ਖੈਰ ਹੁਣ ਵੱਡਾ ਸਵਾਲ ਇਹ ਬਣਦਾ ਹੈ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਤਰੀ ਦੇ ਖਿਲਾਫ ਕਾਰਵਾਈ ਕਰਨਗੇ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਹੀ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਵੀਡੀਓ ਵੀ ਵਾਇਰਲ ਹੋਈ ਸੀ। ਖੈਰ ਪੀਟੀਸੀ ਨਿਊਜ਼ ਇਸ ਵੀਡੀਓ ਦੀ ਤਸਦੀਕ ਨਹੀਂ ਕਰਦਾ ਹੈ। 

ਇਹ ਵੀ ਪੜ੍ਹੋ: ਹਾਏ ਗਰਮੀ! ਪੰਜਾਬ 'ਚ ਟੁੱਟੇਗਾ ਗਰਮੀ ਦਾ 46 ਸਾਲ ਪੁਰਾਣਾ ਰਿਕਾਰਡ, ਤਾਪਮਾਨ 48 ਡਿਗਰੀ ਨੂੰ ਕਰੇਗਾ ਪਾਰ

Related Post