Drone on Pakistan border : ਡਰੋਨ ਦੀ ਹਲਚਲ ਮਗਰੋਂ ਬੀਐਸਐਫ ਜਵਾਨਾਂ ਨੇ ਕੀਤੀ ਫਾਇਰਿੰਗ

ਪੱਟੀ : ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ ਵਿਚ ਆਏ ਦਿਨ ਡਰੋਨ ਭੇਜਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸੇ ਕੜੀ ਤਹਿਤ ਬੀਤੀ ਦੇਰ ਰਾਤ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਭਾਰਤੀ ਖੇਤਰ ਵਿਚ ਦਸਤਕ ਦੇ ਦਿੱਤੀ ਜੋ 13 ਮਿੰਟ ਤੱਕ ਘੁੰਮਦਾ ਰਿਹਾ ਤੇ ਫਾਇਰਿੰਗ ਹੋਣ ਤੋਂ ਬਾਅਦ ਪਰਤ ਗਿਆ।
ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖੇਮਕਰਨ ਅਧੀਨ ਆਉਦੀ ਬੀ.ਓ.ਪੀ. ਮੀਆ ਵਾਲਾ ਉਤਾੜ ਰਾਹੀਂ ਬੀਤੀ ਦੇਰ ਰਾਤ 11.25 ਵਜੇ ਪਿਲਰ ਨੰਬਰ 158/M ਰਾਹੀਂ ਭਾਰਤੀ ਖੇਤਰ ਵਿਚ ਪਾਕਿਸਤਾਨੀ ਡਰੋਨ ਦਾਖ਼ਲ ਹੋਣ ਦੀ ਆਵਾਜ਼ ਸੁਣਾਈ ਦਿੱਤੀ।
ਇਹ ਵੀ ਪੜ੍ਹੋ : Clash in Bathinda Jail : ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਖ਼ੂਨੀ ਝੜਪ , ਗੈਂਗਸਟਰ ਰਾਜਵੀਰ ਸਿੰਘ ਗੰਭੀਰ ਜ਼ਖ਼ਮੀ
ਇਸ ਤੋਂ ਬਾਅਦ ਸਰਹੱਦ ਉੱਪਰ ਤਾਇਨਾਤ ਬੀ.ਐੱਸ.ਐੱਫ. ਦੀ 101 ਬਟਾਲੀਅਨ ਹਰਕਤ ਵਿਚ ਆ ਗਈ ਤੇ ਉਸ ਵੱਲੋਂ ਡਰੋਨ ਨੂੰ ਖਦੇੜਣ ਲਈ ਕਰੀਬ 92 ਰੌਂਦ ਫਾਇਰਿੰਗ ਕੀਤੀ ਗਈ। 11.38 ਵਜੇ ਡਰੋਨ ਵਾਪਸ ਪਾਕਿਸਤਾਨ ਚਲਾ ਗਿਆ। ਐੱਸ.ਪੀ (ਆਈ) ਵਿਸ਼ਾਲ ਜੀਤ ਸਿੰਘ ਨੇ ਦੱਸਿਆ ਕਿ ਸ਼ਨਿੱਚਰਵਾਰ ਸਵੇਰੇ ਥਾਣਾ ਖੇਮਕਰਨ ਅਤੇ ਬੀ.ਐੱਸ.ਐੱਫ. ਵੱਲੋਂ ਇਲਾਕੇ ਨੂੰ ਸੀਲ ਕਰਦੇ ਹੋਏ ਤਲਾਸ਼ੀ ਮੁਹਿੰਮ ਜਾਰੀ ਹੈ।