ਡੇਰਾ ਪ੍ਰੇਮੀ ਦੇ ਕਤਲ ਪਿੱਛੋਂ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਪ੍ਰਬੰਧ ਪੁਖ਼ਤਾ
ਬਠਿੰਡਾ : ਫਰੀਦਕੋਟ ਵਿੱਚ ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦੇ ਕਤਲ ਮਗਰੋਂ ਅੱਜ ਬਠਿੰਡਾ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਡੇਰਾ ਸੱਚਾ ਸੌਦਾ ਦੇ ਘਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਐਸਐਚਓ ਸਦਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ।
ਐਸ.ਐਚ.ਓ ਸਦਰ ਨੇ ਦੱਸਿਆ ਕਿ ਉਨ੍ਹਾਂ ਦੇ ਥਾਣੇ ਅਧੀਨ ਆਉਂਦੇ 3 ਨਾਮ ਚਰਚਾ ਘਰ ਆਉਂਦੇ ਹਨ। ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਗਏ ਹਨ ਤੇ 22 ਪੁਲਿਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਗਏ ਹਨ ਜੋ ਦਿਨ-ਰਾਤ ਦੀਆਂ ਸ਼ਿਫਟਾਂ ਵਿੱਚ ਕੰਮ ਕਰਦੇ ਹਨ। ਲੋਕਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਤੇ ਅਫਵਾਹਾਂ ਤੋਂ ਬਚਿਆ ਜਾਵੇ। ਜ਼ਿਲ੍ਹਾ ਬਠਿੰਡਾ ਦੇ ਰਾਮਾ ਮੰਡੀ ਵਿਖੇ ਪੁਲਿਸ ਨੇ ਡੇਰਿਆਂ ਦੀ ਚੈਕਿੰਗ ਕੀਤੀ ਤੇ ਡੇਰਿਆਂ ਦੀ ਸੁਰੱਖਿਆ ਵਿੱਚ ਵੀ ਵਾਧਾ ਕਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਸੋਸ਼ਲ ਮੀਡੀਆ ਉਤੇ ਅਫਵਾਹਾਂ ਫੈਲਾ ਰਹੇ ਲੋਕਾਂ ਤੋਂ ਲੋਕਾਂ ਨੂੰ ਜਾਗਰੂਕ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗ਼ਲਤ ਅਫਵਾਹਾਂ ਫੈਲਾਉਂਦਾ ਹੈ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਦੀ ਗੋਲ਼ੀਆਂ ਮਾਰ ਕੇ ਕੀਤੀ ਹੱਤਿਆ
ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਜਿਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਅੰਮ੍ਰਿਤਸਰ ਵਿਖੇ ਹਿੰਦੂ ਆਗੂ ਸੁਧੀਰ ਸੂਰੀ ਦੀ ਹੱਤਿਆ ਨਾਲ ਇਹ ਇਕ ਹਫ਼ਤੇ ਵਿਚ ਦੂਜੀ ਸਭ ਤੋਂ ਵੱਡੀ ਘਟਨਾ ਹੈ। ਪੰਜਾਬ 'ਚ ਗ਼ੈਰ ਸਮਾਜਿਕ ਅਨਸਰ ਸ਼ਰੇਆਮ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।