Air India Flight Lands In Canada : ਏਅਰ ਇੰਡੀਆ ਦੇ ਜਹਾਜ਼ 'ਚ ਬੰਬ ਦੀ ਖਬਰ ਨਾਲ ਮਚਿਆ ਹੜਕੰਪ, ਕੈਨੇਡਾ ’ਚ ਹੋਈ ਲੈਡਿੰਗ
ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ 15 ਅਕਤੂਬਰ, 2024 ਨੂੰ ਦਿੱਲੀ ਤੋਂ ਸ਼ਿਕਾਗੋ ਲਈ ਉਡਾਣ ਏਆਈ 127, ਔਨਲਾਈਨ ਪੋਸਟ ਕੀਤੇ ਗਏ ਇੱਕ ਸੁਰੱਖਿਆ ਖਤਰੇ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਕੈਨੇਡਾ ਦੇ ਇਕਾਲੁਟ ਹਵਾਈ ਅੱਡੇ 'ਤੇ ਉਤਰੀ ਹੈ।
Air India Flight Lands In Canada : ਨਵੀਂ ਦਿੱਲੀ ਤੋਂ ਸ਼ਿਕਾਗੋ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ ਨੂੰ ਮੰਗਲਵਾਰ ਨੂੰ ਬੰਬ ਦੀ ਧਮਕੀ ਤੋਂ ਬਾਅਦ ਕੈਨੇਡਾ ਦੇ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ।
ਏਅਰਲਾਈਨ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ 15 ਅਕਤੂਬਰ, 2024 ਨੂੰ ਦਿੱਲੀ ਤੋਂ ਸ਼ਿਕਾਗੋ ਲਈ ਉਡਾਣ ਏਆਈ 127, ਔਨਲਾਈਨ ਪੋਸਟ ਕੀਤੇ ਗਏ ਇੱਕ ਸੁਰੱਖਿਆ ਖਤਰੇ ਤੋਂ ਬਾਅਦ ਸਾਵਧਾਨੀ ਦੇ ਤੌਰ 'ਤੇ ਕੈਨੇਡਾ ਦੇ ਇਕਾਲੁਟ ਹਵਾਈ ਅੱਡੇ 'ਤੇ ਉਤਰੀ ਹੈ।
ਬਿਆਨ 'ਚ ਕਿਹਾ ਗਿਆ ਹੈ, ''ਨਿਰਧਾਰਤ ਸੁਰੱਖਿਆ ਪ੍ਰੋਟੋਕੋਲ ਦੇ ਮੁਤਾਬਕ ਜਹਾਜ਼ ਅਤੇ ਯਾਤਰੀਆਂ ਦੀ ਮੁੜ ਜਾਂਚ ਕੀਤੀ ਜਾ ਰਹੀ ਹੈ। ਏਅਰ ਇੰਡੀਆ ਨੇ ਯਾਤਰੀਆਂ ਦੀ ਯਾਤਰਾ ਮੁੜ ਸ਼ੁਰੂ ਹੋਣ ਤੱਕ ਸਹਾਇਤਾ ਲਈ ਹਵਾਈ ਅੱਡੇ 'ਤੇ ਏਜੰਸੀਆਂ ਨੂੰ ਸਰਗਰਮ ਕਰ ਦਿੱਤਾ ਹੈ। ਅਧਿਕਾਰੀ ਨੇ ਇਹ ਵੀ ਦੱਸਿਆ ਕਿ ਇਸ ਉਡਾਣ ’ਚ ਬੰਬ ਰੱਖੇ ਹੋਣ ਦੀ ਧਮਕੀ ਮਿਲੀ ਸੀ।