ਅਜਨਾਲਾ ਦੇ ਗੁਰਕਮਲਦੀਪ ਸਿੰਘ ਨੇ ਪਾਵਰ ਲਿਫ਼ਟਿੰਗ 'ਚ ਜਿੱਤਿਆ ਸੋਨ ਤਮਗਾ, ਦੱਖਣੀ ਅਫ਼ਰੀਕਾ 'ਚ ਹੋਈਆਂ ਖੇਡਾਂ 'ਚ ਮਾਰੀ ਮੱਲ

Sunfist Arnold Classic Games : ਗੁਰਕਮਲਦੀਪ ਸਿੰਘ ਨੇ ਕਿਹਾ ਕਿ ਦੱਖਣੀ ਅਫਰੀਕਾ ਵਿੱਚ ਹੋਈਆਂ ਖੇਡਾਂ ਵਿੱਚ ਉਸ ਨੇ ਪਾਵਰ ਲਿਫਟਿੰਗ ਵਿੱਚੋਂ ਗੋਲਡ ਮੈਡਲ ਜਿੱਤਿਆ ਹੈ, ਜਿਸ ਦੇ ਚਲਦੇ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਦੇ ਪਰਿਵਾਰ ਵੱਲੋਂ ਉਸ ਦਾ ਸਵਾਗਤ ਕੀਤਾ ਗਿਆ ਹੈ।

By  KRISHAN KUMAR SHARMA July 7th 2024 02:52 PM -- Updated: July 7th 2024 02:56 PM

Sunfist Arnold Classic Games : ਦੱਖਣੀ ਅਫਰੀਕਾ 'ਚ ਹੋਈਆਂ ਸਨਫਿਸਟ ਅਰਨੋਲਡ ਕਲਾਸਿਕ ਖੇਡਾਂ ਵਿੱਚ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਚਮਿਆਰੀ ਦੇ ਨੌਜਵਾਨ ਗੁਰਕਮਲਦੀਪ ਸਿੰਘ ਵੱਲੋਂ ਪਾਵਰ ਲਿਫਟਿੰਗ (Power lifting) ਵਿੱਚ ਗੋਲਡ ਮੈਡਲ (Gold Medal) ਜਿੱਤ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ, ਜਿਸ ਨੂੰ ਲੈ ਕੇ ਪਰਿਵਾਰ ਅਤੇ ਇਲਾਕੇ ਅੰਦਰ ਖੁਸ਼ੀ ਦਾ ਮਾਹੌਲ ਹੈ, ਉਥੇ ਹੀ 18 ਸਾਲਾਂ ਨੌਜਵਾਨ ਗੁਰਕਮਲਦੀਪ ਸਿੰਘ ਦਾ ਪਰਿਵਾਰ ਵੱਲੋਂ ਮੂੰਹ ਮਿੱਠਾ ਅਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਨੌਜਵਾਨ ਗੁਰਕਮਲਦੀਪ ਸਿੰਘ ਨੇ ਕਿਹਾ ਕਿ ਦੱਖਣੀ ਅਫਰੀਕਾ ਵਿੱਚ ਹੋਈਆਂ ਖੇਡਾਂ ਵਿੱਚ ਉਸ ਨੇ ਪਾਵਰ ਲਿਫਟਿੰਗ ਵਿੱਚੋਂ ਗੋਲਡ ਮੈਡਲ ਜਿੱਤਿਆ ਹੈ, ਜਿਸ ਦੇ ਚਲਦੇ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਦੇ ਪਰਿਵਾਰ ਵੱਲੋਂ ਉਸ ਦਾ ਸਵਾਗਤ ਕੀਤਾ ਗਿਆ ਹੈ। ਉਸ ਨੇ ਕਿਹਾ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਅਤੇ ਆਪਣਾ ਚੰਗਾ ਮੁਕਾਮ ਹਾਸਲ ਕਰਨ

ਇਸ ਮੌਕੇ ਨੌਜਵਾਨ ਗੁਰਕਮਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕੀ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦੇ ਬੇਟੇ ਨੇ ਮਿਹਨਤ ਕਰਕੇ ਪਾਵਰ ਲਿਫਟਿੰਗ ਵਿੱਚ ਗੋਲਡ ਮੈਡਲ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਗੁਰਕਮਲ ਨੇ ਪੂਰੇ ਇਲਾਕੇ ਅਤੇ ਦੇਸ਼ ਵਿੱਚ ਨਾਮ ਰੋਸ਼ਨ ਕੀਤਾ ਹੈ। ਉਨ੍ਹਾਂ ਹੋਰਨਾਂ ਨੌਜਵਾਨਾਂ ਨੂੰ ਵੀ ਸੇਧ ਲੈਣ ਲਈ ਕਿਹਾ ਕਿ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਖੇਡਾਂ ਵੱਲ ਧਿਆਨ ਦੇਣਾ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਦਾ ਸਾਥ ਦੇਣ।

ਇਸ ਮੌਕੇ ਨੌਜਵਾਨ ਗੁਰਕਮਲ ਸਿੰਘ ਦੇ ਕੋਚ ਹਰਜੀਤ ਸਿੰਘ ਕਾਮਲਪੁਰਾ ਨੇ ਕਿਹਾ ਕੀ ਬਹੁਤ ਖੁਸ਼ੀ ਹੈ ਕਿ ਉਨ੍ਹਾਂ ਦਾ ਤਿਆਰ ਕੀਤਾ ਬੱਚਾ ਮੇਹਨਤ ਕਰਕੇ ਦੱਖਣੀ ਅਫ਼ਰੀਕਾ ਚ ਹੋਈਆਂ ਗੇਮਾਂ ਵਿੱਚ ਪਾਵਰ ਲਿਫਟਿੰਗ ਵਿੱਚੋਂ ਗੋਲਡ ਮੈਡਲ ਜਿੱਤ ਕੇ ਲਿਆਇਆ ਹੈ। ਉਨ੍ਹਾਂ ਕਿਹਾ ਕੀ ਇਸ ਨੌਜਵਾਨ ਵੱਲੋਂ ਬਹੁਤ ਜ਼ਿਆਦਾ ਮਿਹਨਤ ਕੀਤੀ ਹੈ ਜਿਸ ਦੀ ਬਦੌਲਤ ਇਹ ਸੋਨ ਤਮਗਾ ਲੈ ਕੇ ਆਇਆ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕੀ ਇਸ ਨੌਜਵਾਨ ਦੀ ਸਰਕਾਰ ਬਾਹ ਫੜੇ ਤਾਂ ਜੋ ਇਹ ਅੱਗੇ ਜਾ ਕੇ ਹੋਰ ਤਰੱਕੀ ਕਰਕੇ ਪੰਜਾਬ ਦਾ ਨਾਮ ਰੋਸ਼ਨ ਕਰੇ।

Related Post