Akali Dal Core Committee Meeting : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ, ਇਨ੍ਹਾਂ ਅਹਿਮ ਮੁੱਦਿਆਂ ’ਤੇ ਹੋਵੇਗੀ ਚਰਚਾ
ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
Akali Dal Core Committee Meeting : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਜਦਕਿ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।
ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਅਹਿਮ ਹਨ। ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ, ਜੋ ਪਾਰਟੀ ਦਾ ਗੜ੍ਹ ਰਹੀ ਹੈ। ਇਸ ਸੀਟ ਦੇ ਬਣਨ ਤੋਂ ਬਾਅਦ ਪਾਰਟੀ ਨੇ ਜ਼ਿਆਦਾਤਰ ਵਾਰ ਇੱਥੇ ਚੋਣਾਂ ਜਿੱਤੀਆਂ ਹਨ। ਇਸੇ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਮਰਹੂਮ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਕਈ ਵਾਰ ਜਿੱਤ ਚੁੱਕੇ ਹਨ।
ਇਹ ਵੀ ਪੜ੍ਹੋ : Gurmeet Ram Rahim : ਰਾਮ ਰਹੀਮ ਨੂੰ ਪੰਜਾਬ ਲਿਆਉਣ ਦਾ ਰਸਤਾ ਸਾਫ ! ਮਾਨ ਸਰਕਾਰ ਨੇ 3 ਮਾਮਲਿਆਂ 'ਚ ਕੇਸ ਸ਼ੁਰੂ ਕਰਨ ਨੂੰ ਦਿੱਤੀ ਹਰੀ ਝੰਡੀ