ਕੋਰ ਕਮੇਟੀ ਨੇ ਪੰਥ ਵਿਰੋਧੀ ਆਪ-ਭਾਜਪਾ ਗਠਜੋੜ ਵੱਲੋਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਦਾ ਗੰਭੀਰ ਨੋਟਿਸ ਲਿਆ : ਬਿਕਰਮ ਸਿੰਘ ਮਜੀਠੀਆ

ਅਕਾਲੀ ਦਲ ਕੋਰ ਕਮੇਟੀ ਨੇ ਨਵੇਂ ਪੰਥ ਵਿਰੋਧੀ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦੇ ਗਠਜੋੜ ਦਾ ਵੀ ਗੰਭੀਰ ਨੋਟਿਸ ਲਿਆ ਜਿਸਦਾ ਇਕਲੌਤਾ ਮਕਸਦ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਮੀਦਵਾਰੀ ਦੀ ਹਮਾਇਤ ਕਰਨਾ ਹੈ।

By  Dhalwinder Sandhu October 22nd 2024 05:55 PM

Akali Dal Core Committee Meeting : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਦੀ ਮੀਟਿੰਗ ਹੋਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੋਰ ਕਮੇਟੀ ਨੇ ਨਵੇਂ ਪੰਥ ਵਿਰੋਧੀ ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਦੇ ਗਠਜੋੜ ਦਾ ਵੀ ਗੰਭੀਰ ਨੋਟਿਸ ਲਿਆ ਜਿਸਦਾ ਇਕਲੌਤਾ ਮਕਸਦ ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਮੀਦਵਾਰੀ ਦੀ ਹਮਾਇਤ ਕਰਨਾ ਹੈ। ਉਹਨਾਂ ਕਿਹਾ ਕਿ ਕੋਰ ਕਮੇਟੀ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਭਾਜਪਾ ਦੇ ਅਹੁਦੇਦਾਰਾਂ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਅਫਸਰ ਆਪ ਸਰਕਾਰ ਦੇ ਹੁਕਮਾਂ ’ਤੇ ਉਹਨਾਂ ਕੋਲ ਪਹੁੰਚ ਕਰ ਕੇ ਉਹਨਾਂ ਨੂੰ ਬੀਬੀ ਜਗੀਰ ਕੌਰ ਦੇ ਹੱਕ ਵਿਚ ਵੋਟਾਂ ਪਾਉਣ ਵਾਸਤੇ ਆਖ ਰਹੇ ਹਨ।

ਮਜੀਠੀਆ ਨੇ ਕਿਹਾ ਕਿ ਸੁਧਾਰ ਲਹਿਰ ਧੜੇ ਨੂੰ ਅਨੇਕਾਂ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਉਹਨਾਂ ਕਿਹਾ ਕਿ ਸੁਧਾਰ ਲਹਿਰ ਨੇ ਹਰਿਆਣਾ ਚੋਣਾਂ ਵਿਚ ਆਪ ਤੇ ਭਾਜਪਾ ਦਾ ਸਾਥ ਦਿੱਤਾ ਤੇ ਜੰਮੂ-ਕਸ਼ਮੀਰ ‌ਵਿਚ ਵੀ ਭਾਜਪਾ ਲਈ ਪ੍ਰਚਾਰ ਕੀਤਾ। ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ  ਸਿੰਘ ਸੈਣੀ ਨੇ ਤਾਂ ਜਬਰ ਜਨਾਹ ਦੇ ਦੋਸ਼ੀ ਗੁਰਮੀਤ ਸਿੰਘ ਰਾਮ ਰਹੀਮ ਵੱਲੋਂ ਹਰਿਆਣਾ ਵਿਚ ਭਾਜਪਾ ਦੀ ਹਮਾਇਤ ਕਰਨ ਲਈ ਉਸਦਾ ਧੰਨਵਾਦ ਵੀ ਕੀਤਾ ਹੈ। ਉਹਨਾਂ ਕਿਹਾ ਕਿ ਸੁਧਾਰ ਲਹਿਰ ਤੇ ਬੀਬੀ ਜਗੀਰ ਕੌਰ ਸਪਸ਼ਟ ਕਰਨ ਕਿ ਕੀ ਉਹ ਵੀ ਇਸ ਦੇ ਹਮਾਇਤੀ ਹਨ। ਉਹਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੀਬੀ ਜਗੀਰ ਕੌਰ ਇਹ ਵੀ ਦੱਸਣ ਕਿ ਜਦੋਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਉਹਨਾਂ ਖਿਲਾਫ ਗੰਭੀਰ ਦੋਸ਼ਾਂ ਦੀ ਜਾਂਚ ਵਿਚਾਰ ਅਧੀਨ ਹੈ ਤਾਂ ਉਹ ਚੋਣ ਲੜ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚੁਣੌਤੀ ਦੇ ਰਹੇ ਹਨ?

ਜਦੋਂ ਉਹਨਾਂ ਨੂੰ ਪੁੱਛਿਆ ਗਿਆ ਕਿ ਅਕਾਲੀ ਦਲ ਆਉਂਦੀਆਂ ਜ਼ਿਮਨੀ ਚੋਣਾਂ ਲੜੇਗਾ ਜਾਂ ਨਹੀਂ ਤਾਂ ਮਜੀਠੀਆ ਨੇ ਕਿਹਾ ਕਿ ਤੁਹਾਨੂੰ ਅਫਵਾਹਾਂ ’ਤੇ ਵਿਸਾਹ ਕਰਨ ਦੀ ਜ਼ਰੂਰਤ ਨਹੀਂ ਹੈ ਤੇ ਪਾਰਟੀ ਦਾ ਪਾਰਲੀਮਾਨੀ ਬੋਰਡ ਛੇਤੀ ਹੀ ਇਸ ਮਾਮਲੇ ’ਤੇ ਸਥਿਤੀ ਸਪਸ਼ਟ ਕਰ ਦੇਵੇਗਾ। ਉਹਨਾਂ ਕਿਹਾ ਕਿ ਸੁਧਾਰ ਲਹਿਰ ਭਾਜਪਾ ਨਾਲ ਸਮਝੌਤੇ ਤਹਿਤ ਜ਼ਿਮਨੀ ਚੋਣਾਂ ਨਹੀਂ ਲੜ ਰਿਹਾ ਤੇ ਭਾਜਪਾ ਨੇ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਉਸਦੀ ਮਦਦ ਦਾ ਭਰੋਸਾ ਦੁਆਇਆ ਹੈ ਜਿਸਦੇ ਬਦਲੇ ਵਿਚ ਜ਼ਿਮਨੀ ਚੋਣਾਂ ਵਿੱਚ ਇਹਨਾਂ ਦੀ ਮਦਦ ਮੰਗੀ ਹੈ।

ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੇ ਸਾਥੀ ਦੀ ਜਾਨ ਨੂੰ ਖਤਰਾ? ਗੁਰ ਔਜਲਾ ਨੇ ਹਾਈਕੋਰਟ ਕੋਲ ਡਿਬਰੂਗੜ੍ਹ ਜੇਲ੍ਹ 'ਚੋਂ ਬਦਲਣ ਦੀ ਕੀਤੀ ਮੰਗ

Related Post