Parambans Bunty Romana Arrest: ਸਾਈਬਰ ਸੈੱਲ ਵੱਲੋਂ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਗ੍ਰਿਫ਼ਤਾਰ, ਜਾਣੋ ਕੀ ਹੈ ਮਾਮਲਾ...

ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਦੇ ਸਾਈਬਰ ਸੈੱਲ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਂਦੇ ਹੋਏ ਇੱਕ ਵਾਇਰਲ ਵੀਡੀਓ ਟਵੀਟ ਕਰਨ ਲਈ ਗ੍ਰਿਫ਼ਤਾਰ ਕੀਤਾ ਹੈ।

By  Amritpal Singh October 26th 2023 03:20 PM -- Updated: October 26th 2023 06:45 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਨੂੰ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਹੈ।


ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ 'ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ। ਬੰਟੀ ਰੋਮਾਣਾ  ਦੇ ਖਿਲ਼ਾਫ ਧਾਰਾ 468,469,500,ਤੇ 43,66 IT ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ।



ਦੂਜੇ ਪਾਸੇ ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ ਅਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ 'ਤੇ ਇਤਰਾਜ਼ ਜਤਾਇਆ।


ਇਸ ਦੌਰਾਨ ਮੁਹਾਲੀ ਦੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਸੁਖਬੀਰ ਬਾਦਲ ਨੂੰ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨਾਲ ਉਨ੍ਹਾਂ ਦੇ ਮੋਬਾਈਲ ਫੋਨ ਰਾਹੀਂ ਗੱਲ ਕੀਤੀ। ਸੁਖਬੀਰ ਨੇ ਬਿਨਾਂ ਜਾਂਚ ਦੇ ਰੋਮਾਣਾ ਨੂੰ ਗ੍ਰਿਫਤਾਰ ਕਰਨ 'ਤੇ ਐਸਐਸਪੀ ਗਰਗ 'ਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ।

Related Post