ਭਾਜਪਾ ਨਾਲ ਗਠਜੋੜ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਜਪਾ ਨਾਲ ਗਠੋਜੜ ਉੱਤੇ ਬੋਲਦੇ ਕਿਹਾ ਕਿ ਭਾਜਪਾ ਨਾਲ ਗੈਰ ਸਿਧਾਂਤਕ ਗਠਜੋੜ ਨਹੀਂ ਕੀਤਾ ਜਾ ਸਕਦਾ।
SAD BJP Alliance News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਚੋਣਾਂ ਤੋਂ ਪਹਿਲਾਂ ਕੋਰ ਕਮੇਟੀ ਨੂੰ ਸਪੱਸ਼ਟ ਤੌਰ 'ਤੇ ਸਪੱਸ਼ਟ ਕਰ ਦਿੱਤਾ ਸੀ ਕਿ ਮੈਂ ਭਾਜਪਾ ਨਾਲ ਗੈਰ ਸਿਧਾਂਤਕ ਗਠਜੋੜ ਨਹੀਂ ਕਰ ਸਕਦਾ ਹੈ।
ਲੋਕਾਂ ਨਾਲ ਧੋਖਾ ਨਹੀਂ ਕੀਤਾ ਜਾ ਸਕਦਾ
ਸੁਖਬੀਰ ਸਿੰਘ ਬਾਦਲ ਨੇ ਕਿਹਾ ਨੇ ਕਿਹਾ ਕਿ ਪੰਥ, ਕਿਸਾਨਾਂ, ਦੱਬੇ-ਕੁਚਲੇ ਵਰਗਾਂ ਨਾਲ ਧੋਖਾ ਨਹੀਂ ਕੀਤਾ ਜਾ ਸਕਦਾ। ਜਿਹੜੇ ਲੋਕ ਪੰਥ, ਪੰਜਾਬ, ਕਿਸਾਨਾਂ ਅਤੇ ਦੱਬੇ-ਕੁਚਲੇ ਵਰਗਾਂ ਨਾਲ ਧੋਖਾ ਕਰਨ ਲਈ ਤਿਆਰ ਹਨ, ਉਹ ਆਪਣੇ ਰਾਹ 'ਤੇ ਚੱਲਣ ਲਈ ਆਜ਼ਾਦ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਹੋਈ ਮੀਟਿੰਗ
ਦੱਸ ਦਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਪੰਥ ਅਤੇ ਪੰਜਾਬ ਨੂੰ ਆਗੂ ਰਹਿਤ ਕਰਨ ਲਈ ਸਰਕਾਰਾਂ ਵੱਲੋਂ ਕੀਤੀਆਂ ਜਾ ਰਹੀਆਂ ਸਾਜ਼ਿਸ਼ਾਂ ਦੀ ਕਰੜੀ ਨਿੰਦਾ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨਾਂ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ “ਦ੍ਰਿੜਤਾ ਅਤੇ ਸਿਧਾਂਤਕ ਅਗਵਾਈ” ਦੀ ਸ਼ਲਾਘਾ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ "ਹਤਾਸ਼ ਸਿਆਸਤਦਾਨਾਂ" ਨੂੰ ਮਹਾਰਾਸ਼ਟਰ ਤੋਂ ਸਿੱਖਣ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਭਾਜਪਾ ਨੇ ਮਹਾਰਾਸ਼ਟਰ ਦੀ ਖੇਤਰੀ ਪਾਰਟੀ ਨੂੰ ਤੋੜ ਦਿੱਤਾ, ਪਰ ਲੋਕਾਂ ਨੇ ਫ਼ਿਰ ਵੀ ਜਾਅਲੀ ਪਾਰਟੀ ਨੂੰ ਨਕਾਰ ਦਿੱਤਾ।
ਪਾਰਟੀ ਪੰਥਕ ਸਿਧਾਂਤਾਂ 'ਤੇ ਡਟ ਕੇ ਖੜ੍ਹੀ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਪੰਥ ਵਿਰੋਧੀ ਮਨਸੂਬਿਆਂ ਦੀ ਕਠਪੁਤਲੀ ਨਹੀਂ ਬਣਨ ਦਿੱਤਾ ਜਾ ਸਕਦਾ। ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਲਈ ਔਖੇ ਸਮੇਂ ਦਾ ਸਾਹਮਣਾ ਕਰਨ ਲਈ ਤਿਆਰ ਹੈ। ਪੰਥ ਅਤੇ ਪੰਜਾਬ ਦੀ ਇੱਜ਼ਤ ਨੂੰ ਤੋੜ-ਮਰੋੜ ਕੇ ਨਿੱਜੀ ਮੁਨਾਫ਼ੇ ਦੇ ਚਾਹਵਾਨ ਆਪਣੀ ਮਰਜ਼ੀ ਅਨੁਸਾਰ ਚੱਲਣ ਲਈ ਸੁਤੰਤਰ ਹਨ। ਪਾਰਟੀ ਪੰਥਕ ਸਿਧਾਂਤਾਂ 'ਤੇ ਡਟ ਕੇ ਖੜ੍ਹੀ ਹੈ।
ਇਹ ਵੀ ਪੜ੍ਹੋ: ਜੇਲ੍ਹ 'ਚ ਹੀ ਰਹਿਣਗੇ CM ਕੇਜਰੀਵਾਲ: ਦਿੱਲੀ ਹਾਈਕੋਰਟ ਤੋਂ ਲੱਗਾ ਵੱਡਾ ਝਟਕਾ, ਨਹੀਂ ਮਿਲੀ ਰਾਹਤ