America Shootout in California : ਅਮਰੀਕਾ ਦੇ ਕੈਲੀਫੋਰਨੀਆ 'ਚ ਗੋਲੀਬਾਰੀ, ਡਰੱਗ ਮਾਫੀਆ ਸੁਨੀਲ ਯਾਦਵ ਦਾ ਕਤਲ; ਇਸ ਗੈਂਗ ਨੇ ਲਈ ਜ਼ਿੰਮੇਵਾਰੀ
ਦੱਸ ਦਈਏ ਕਿ ਸੁਨੀਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਇੱਕ ਵੱਡਾ ਖਿਡਾਰੀ ਮੰਨਿਆ ਜਾਂਦਾ ਸੀ, ਜੋ ਪਾਕਿਸਤਾਨ ਤੋਂ ਨਸ਼ਿਆਂ ਦੀ ਖੇਪ ਲਿਆਉਂਦਾ ਸੀ ਅਤੇ ਦੁਨੀਆ ਭਰ ਵਿੱਚ ਸਪਲਾਈ ਕਰਦਾ ਸੀ।
Aarti
December 24th 2024 09:24 AM
America Shootout in California : ਅਮਰੀਕਾ ਦੇ ਕੈਲੀਫੋਰਨੀਆ 'ਚ ਲਾਰੈਂਸ ਵਿਸ਼ਨੋਈ ਗੈਂਗ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਨੀਲ ਯਾਦਵ ਉਰਫ ਗੋਲੀ ਨੂੰ ਅਪਰਾਧੀਆਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਹੈ। ਲਾਰੈਂਸ ਬਿਸ਼ਨੋਈ ਗੈਂਗ ਨੇ ਇਸ ਕਤਲੇਆਮ ਦੀ ਜ਼ਿੰਮੇਵਾਰੀ ਲਈ ਹੈ।
ਦੱਸ ਦਈਏ ਕਿ ਸੁਨੀਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਇੱਕ ਵੱਡਾ ਖਿਡਾਰੀ ਮੰਨਿਆ ਜਾਂਦਾ ਸੀ, ਜੋ ਪਾਕਿਸਤਾਨ ਤੋਂ ਨਸ਼ਿਆਂ ਦੀ ਖੇਪ ਲਿਆਉਂਦਾ ਸੀ ਅਤੇ ਦੁਨੀਆ ਭਰ ਵਿੱਚ ਸਪਲਾਈ ਕਰਦਾ ਸੀ। ਸੁਨੀਲ ਯਾਦਵ ਕਰੀਬ 2 ਸਾਲ ਪਹਿਲਾਂ ਫਰਜ਼ੀ ਪਾਸਪੋਰਟ ਬਣਾ ਕੇ ਅਮਰੀਕਾ ਭੱਜ ਗਿਆ ਸੀ, ਜਿਸ ਦਾ ਸਬੰਧ ਪਹਿਲਾਂ ਅਬੋਹਰ ਫਾਜ਼ਿਲਕਾ ਦਾ ਰਹਿਣ ਵਾਲਾ ਸੀ।