ਕੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕਾ ਤੋਂ ਆਵੇਗਾ ਦਬਾਅ ?, ਅਮਰੀਕੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਪਹੁੰਚੀ ਗੱਲ੍ਹ

ਇੰਨਾ ਹੀ ਨਹੀਂ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਪ੍ਰਚਾਰ ਕਰਨ ਵਾਲੇ ਭਾਰਤੀ ਮੂਲ ਦੇ ਵਕੀਲ ਜਸਪ੍ਰੀਤ ਸਿੰਘ ਹੁਣ ਅਮਰੀਕੀ ਨੇਤਾਵਾਂ ਨਾਲ ਗੱਲਬਾਤ ਕਰਕੇ ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਹੇ ਹਨ।

By  Aarti June 11th 2024 09:35 AM -- Updated: June 11th 2024 10:29 AM

US Sikh attorney approaches Kamala Harris: ਹੁਣ ਅਮਰੀਕਾ ਵਿੱਚ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ਾਂ ਉੱਠਣ ਲੱਗ ਪਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਦੇਸ਼ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਵੀ ਪਹੁੰਚ ਗਿਆ ਹੈ। ਇੰਨਾ ਹੀ ਨਹੀਂ ਅੰਮ੍ਰਿਤਪਾਲ ਸਿੰਘ ਦੇ ਸਮਰਥਨ 'ਚ ਪ੍ਰਚਾਰ ਕਰਨ ਵਾਲੇ ਭਾਰਤੀ ਮੂਲ ਦੇ ਵਕੀਲ ਜਸਪ੍ਰੀਤ ਸਿੰਘ ਹੁਣ ਅਮਰੀਕੀ ਨੇਤਾਵਾਂ ਨਾਲ ਗੱਲਬਾਤ ਕਰਕੇ ਭਾਰਤ 'ਤੇ ਦਬਾਅ ਬਣਾਉਣ ਦੀ ਤਿਆਰੀ ਕਰ ਰਹੇ ਹਨ। ਦੱਸ ਦਈਏ ਕਿ ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਜਸਪ੍ਰੀਤ ਸਿੰਘ ਨੇ ਅੰਮ੍ਰਿਤਪਾਲ ਦੀ ਨਜ਼ਰਬੰਦੀ ਨੂੰ ਬੇਇਨਸਾਫ਼ੀ ਕਰਾਰ ਦਿੱਤਾ ਹੈ। ਉਹ 100 ਤੋਂ ਵੱਧ ਅਮਰੀਕੀ ਨੇਤਾਵਾਂ ਨਾਲ ਸੰਪਰਕ ਕਰਨ ਦੀ ਵੀ ਯੋਜਨਾ ਬਣਾ ਰਿਹਾ ਹੈ ਤਾਂ ਜੋ ਅੰਮ੍ਰਿਤਪਾਲ ਦੀ ਰਿਹਾਈ ਲਈ ਭਾਰਤ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜਸਪ੍ਰੀਤ ਸਿੰਘ ਨੇ ਇੱਕ ਵੀਡੀਓ ਵਿੱਚ ਕਿਹਾ ਕਿ ਮੈਂ ਪਿਛਲੇ ਦੋ-ਤਿੰਨ ਮਹੀਨਿਆਂ ਵਿੱਚ ਦੋ ਵਾਰ ਉਨ੍ਹਾਂ ਨੂੰ ਮਿਲਿਆ ਹਾਂ। ਮੈਂ ਉਨ੍ਹਾਂ ਨਾਲ ਨਾਲ ਇਮੀਗ੍ਰੇਸ਼ਨ ਦੇ ਮੁੱਦੇ 'ਤੇ ਗੱਲ ਕੀਤੀ। ਮੈਂ ਇਸ ਮੁੱਦੇ 'ਤੇ ਗੱਲ ਕੀਤੀ। ਉਸ ਨੇ ਮੈਨੂੰ ਦਫਤਰ ਵਿਚ ਅਪਾਇੰਟਮੈਂਟ ਦੇ ਦਿੱਤੀ ਹੈ। ਮੈਂ ਉਨ੍ਹਾਂ ਨੂੰ 11 ਜੂਨ ਨੂੰ ਮਿਲਾਂਗਾ।

ਉਨ੍ਹਾਂ ਅੱਗੇ ਕਿਹਾ ਕਿ 'ਅੰਮ੍ਰਿਤਪਾਲ ਨੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਉਸ ਦੀ ਨਜ਼ਰਬੰਦੀ ਮਨੁੱਖੀ ਅਧਿਕਾਰਾਂ 'ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ। ਇੱਥੇ ਉਨ੍ਹਾਂ ਨੇ ਕਾਂਗਰਸੀ ਆਗੂ ਕੁਲਬੀਰ ਸਿੰਘ ਖਿਲਾਫ ਕਰੀਬ 2 ਲੱਖ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਖਾਸ ਗੱਲ ਇਹ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਜਸਪ੍ਰੀਤ ਸਿੰਘ ਭਾਰਤ ਨਾਲ ਸਬੰਧਤ ਕੋਈ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੇ ਹਨ।

ਇਹ ਵੀ ਪੜ੍ਹੋ: ਫਰਾਂਸ ਦੇ ਰਾਸ਼ਟਰਪਤੀ ਨੇ ਸੰਸਦੀ ਚੋਣਾਂ ਦਾ ਕੀਤਾ ਐਲਾਨ, ਯੂਰਪੀਅਨ ਯੂਨੀਅਨ ਦੀਆਂ ਵੋਟਾਂ ’ਚ ਮਿਲੀ ਵੱਡੀ ਹਾਰ ਤੋਂ ਬਾਅਦ ਲਿਆ ਫੈਸਲਾ

Related Post