'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਦੋ ਕਰੀਬੀ ਸਾਥੀ ਗ੍ਰਿਫਤਾਰ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ।

By  Aarti February 18th 2023 11:57 AM -- Updated: February 18th 2023 12:00 PM

ਅੰਮ੍ਰਿਤਸਰ: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਹਾਸਿਲ ਹੋਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਪਿੰਡ ਜਲੂਪੁਰ ਖੇੜਾ ਵੀ ਪਹੁੰਚ ਸਕਦੀ ਹੈ। 

ਦੱਸ ਦਈਏ ਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵੱਲੋਂ ਇੱਕ ਨੌਜਵਾਨ ਨਾਲ ਕੁੱਟਮਾਰ ਮਾਮਲੇ ’ਚ ਐਫਆਈਆਰ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 


ਉੱਥੇ ਹੀ ਦੂਜੇ ਪਾਸੇ ਪੀਟੀਸੀ ਨਿਊਜ਼ ਦੇ ਪੱਤਰਕਾਰ ਵੱਲੋਂ ਪਿੰਡ ਜਲੂਪੁਰ ਖੇੜਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨਾਲ ਗੱਲਬਾਤ ਕੀਤੀ। ਜਿਸ ’ਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਜੋ ਕਿ ਸਹੀ ਗੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਹੁਣ ਕਿਸੇ ਦਾ ਵੀ ਲਿਹਾਜ਼ ਨਹੀਂ ਕੀਤਾ ਜਾਵੇਗਾ ਆਰ ਪਾਰ ਹੋ ਕੇ ਲੜਾਈ ਲੜਾਂਗੇ। 

ਭਾਈ ਅੰਮ੍ਰਿਤਪਾਲ ਸਿੰਘ ਦੇ 2 ਕਰੀਬੀ ਸਾਥੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਗੁਰਦਾਸਪੁਰ ਨੇੜਿਓ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਨੂੰ ਦਿਹਾਤੀ ਪੁਲਿਸ ਵੱਲੋਂ ਅੰਮ੍ਰਿਤਸਰ ਲਿਆਂਦਾ ਜਾ ਰਿਹਾ ਹੈ। 


ਉੱਥੇ ਹੀ ਦੂਜੇ ਪਾਸੇ ਭਾਈ ਅਮ੍ਰਿਤਪਾਲ ਸਿੰਘ ਨੇ ਸੰਗਤ ਨੂੰ ਪਿੰਡ ਜਲੂਪੁਰ ਖੇੜਾ ਪਹੁੰਚਣ ਸਬੰਧੀ ਅਪੀਲ ਕਰਦਿਆਂ ਸੋਸ਼ਲ ਮੀਡੀਆ ’ਤੇ ਪੋਸਟ ਪਾਈ ਗਈ ਹੈ। 

ਇਹ ਵੀ ਪੜ੍ਹੋ: ਅੰਮ੍ਰਿਤਸਰ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ

Related Post