Amritpal Case: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ Habeas Corpus ਪਟੀਸ਼ਨ 'ਤੇ ਹਾਈ ਕੋਰਟ 'ਚ ਪੰਜਾਬ ਸਰਕਾਰ ਨੇ ਦਿੱਤਾ ਜਵਾਬ
Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ 'ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ।
Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ 'ਚ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਗੁਰਿੰਦਰ ਸਿੰਘ ਔਜਲਾ ਉਰਫ਼ ਗੁਰੀ ਔਜਲ, ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਏਕੇ ਅਤੇ ਬਸੰਤ ਸਿੰਘ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਦਾਇਰ ਪਟੀਸ਼ਨਾਂ ਦਾ ਜਵਾਬ ਦਿੱਤਾ ਹੈ।
ਸਰਕਾਰ ਨੇ ਜਵਾਬ ਵਿੱਚ ਕਿਹਾ ਹੈ ਕਿ ਇਨ੍ਹਾਂ ਸਾਰਿਆਂ ਨੂੰ ਨਿਰਧਾਰਤ ਕਾਨੂੰਨ ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਐੱਨਐੱਸਏ ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ, ਉਨ੍ਹਾਂ ਦੀ ਗ੍ਰਿਫਤਾਰੀ ਗੈਰ-ਕਾਨੂੰਨੀ ਨਹੀਂ ਹੈ।
ਇਹ ਵੀ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਹੈਬੀਅਸ ਕਾਰਪਸ ਪਟੀਸ਼ਨ (Habeas Corpus) ਦਾਇਰ ਕੀਤੀ ਹੈ, ਜੋ ਕਿ Maintainable ਨਹੀਂ ਹੈ।
ਹੈਬੀਅਸ ਕਾਰਪਸ ਪਟੀਸ਼ਨ ਸਿਰਫ ਗੈਰ ਕਾਨੂੰਨੀ ਗ੍ਰਿਫ਼ਤਾਰੀ ਵਿਰੁੱਧ ਦਾਇਰ ਕੀਤੀ ਜਾ ਸਕਦੀ ਹੈ ਨਾ ਕਿ ਹੋਰ ਕਾਨੂੰਨੀ ਤਰੀਕਿਆਂ ਨਾਲ ਕੀਤੀ ਗਈ ਗ੍ਰਿਫ਼ਤਾਰੀ ਦੇ ਖਿਲਾਫ। ਇਹ ਵੀ ਕਿਹਾ ਕਿ ਇਹ ਸਾਰੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ ਅਤੇ ਵੱਖਵਾਦੀ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਰਹੇ ਹਨ। ਹਾਈਕੋਰਟ ਇਸ ਮਾਮਲੇ 'ਤੇ 15 ਸਤੰਬਰ ਅਗਲੀ ਸੁਣਵਾਈ ਕਰੇਗਾ।