Amritpal Singh Message: ਅੰਮ੍ਰਿਤਪਾਲ ਸਿੰਘ ਨੇ ਲੋਕਾਂ ਦੇ ਨਾਂ ਦਿੱਤਾ ਸੁਨੇਹਾ, ਮੁਲਾਕਾਤ ਤੋਂ ਬਾਅਦ ਚਾਚੇ ਨੇ ਦਿੱਤੀ ਜਾਣਕਾਰੀ

ਅੰਮ੍ਰਿਤਪਾਲ ਸਿੰਘ ਦੀ ਦਿੱਲੀ ਵਿੱਚ ਪਰਿਵਾਰ ਨਾਲ ਮੁਲਾਕਾਤ ਹੋਈ ਹੈ। ਮੁਲਾਕਾਤ ਦੌਰਾਨ ਅੰਮ੍ਰਿਤਪਾਲ ਸਿੰਘ ਨੇ ਸੰਗਤ ਲਈ ਖਾਸ ਸੁਨੇਹਾ ਦਿੱਤਾ ਹੈ। ਪੜ੍ਹੋ ਪੂਰੀ ਖ਼ਬਰ...

By  Dhalwinder Sandhu July 5th 2024 04:02 PM

Amritpal Singh Message: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਸਹੁੰ ਚੁੱਕਣ ਚੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਦਿੱਲੀ ਵਿਖੇ ਹੀ ਇੱਕ ਸੁਰੱਖਿਅਤ ਥਾਂ ਉੱਤੇ ਪਰਿਵਾਰ ਨਾਲ ਮੁਲਾਕਾਤ ਕਰਵਾਈ ਗਈ। ਮੁਲਾਕਾਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਚਾਚੇ ਬਾਹਰ ਆ ਕੇ ਅੰਮ੍ਰਿਤਪਾਲ ਦਾ ਸੁਨੇਹਾ ਦਿੱਤਾ ਹੈ।

ਅੰਮ੍ਰਿਤਪਾਲ ਸਿੰਘ ਸੰਗਤ ਦੇ ਨਾਂ ਸੁਨੇਹਾ

ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਚਾਚੇ ਨੇ ਮੀਡੀਆ ਨੂੰ ਬਿਆਨ ਦਿੰਦੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਸੰਗਤ ਦੇ ਨਾਂ ਸੁਨੇਹਾ ਦਿੱਤਾ ਹੈ। ਉਹਨਾਂ ਨੇ ਕਿਹਾ ਹੈ ਕਿ ਸੰਗਤ ਦਾ ਵੱਧ ਤੋਂ ਵੱਧ ਧੰਨਵਾਦ ਕਰਦਾ ਹਾਂ, ਜਿਹਨਾਂ ਨੇ ਮੈਨੂੰ ਵੋਟਾਂ ਪਾਕੇ ਇਥੋਂ ਤੱਕ ਪਹੁੰਚਾਇਆ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਜਲਦ ਹੀ ਜੇਲ੍ਹ ਤੋਂ ਬਾਹਰ ਵੀ ਆਉਂਣਗੇ। ਇਸ ਦੇ ਨਾਲ ਹੀ ਉਹਨਾਂ ਨੇ ਵੱਧ ਤੋਂ ਵੱਧ ਸੰਗਤ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਵਾਓ ਲਈ ਅਪੀਲ ਕੀਤੀ ਹੈ।

ਪਰਿਵਾਰ ਨਾਲ 50 ਮਿੰਟ ਤਕ ਚੱਲੀ ਮੁਲਾਕਾਤ

ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਪਰਿਵਾਰ ਨੂੰ ਮਿਲਣ ਲਈ ਸੁਰੱਖਿਅਤ ਘਰ ਲਿਆਂਦਾ ਗਿਆ। ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਥੇ 50 ਮਿੰਟ ਲਈ ਮਿਲਣ ਦਾ ਸਮਾਂ ਦਿੱਤਾ ਗਿਆ, ਜਿਥੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਅਤੇ ਚਾਚੇ ਨੇ ਉਹਨਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ।


ਪਰਿਵਾਰ ਨੇ ਮਿਲ ਕੇ ਅੰਮ੍ਰਿਤਪਾਲ ਸਿੰਘ ਦਾ ਮੂੰਹ ਕਰਵਾਇਆ ਮਿੱਠਾ 

ਮੁਲਾਕਾਤ ਤੋਂ ਬਾਅਦ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਫਤਿਹ ਬੁਲਾ ਕੇ ਜੱਫੀ ਪਾ ਲਈ। ਉਨ੍ਹਾਂ ਕੰਪਨੀ ਦਾ ਧੰਨਵਾਦ ਕੀਤਾ। ਅੰਮ੍ਰਿਤਪਾਲ ਨੇ ਪੰਜਾਬ ਵਿੱਚ ਹੋਣ ਵਾਲੀਆਂ ਉਪ ਚੋਣਾਂ ਬਾਰੇ ਕੋਈ ਗੱਲ ਨਹੀਂ ਕੀਤੀ।

ਚਾਚੇ ਨੇ ਦੱਸਿਆ ਕਿ ਜਦੋਂ ਅੰਮ੍ਰਿਤਪਾਲ ਉਸ ਨੂੰ ਮਿਲਿਆ ਤਾਂ ਸਭ ਤੋਂ ਪਹਿਲਾਂ ਉਸ ਨੇ ਮੂੰਹ ਮਿੱਠਾ ਕਰਵਾਇਆ। ਅੰਮ੍ਰਿਤਪਾਲ ਨੇ ਸੰਗਤਾਂ ਨੂੰ ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਕਿਹਾ ਹੈ।

ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਲਈ ਹੋਏ ਰਵਾਨਾ

ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਹੁਣ ਸਿੱਧੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਗਿਆ ਹੈ। ਅੰਮ੍ਰਿਤਪਾਲ ਨੇ ਪਰਿਵਾਰ ਨਾਲ 50 ਮਿੰਟ ਤੱਕ ਗੱਲਬਾਤ ਕੀਤੀ। ਅੰਮ੍ਰਿਤਪਾਲ ਨੂੰ ਫਿਲਹਾਲ ਦਿੱਲੀ ਦੇ ਸਫਦਰਗੰਜ ਹਵਾਈ ਅੱਡੇ 'ਤੇ ਲਿਜਾਇਆ ਜਾ ਰਿਹਾ ਹੈ। ਜਿੱਥੋਂ ਸ਼ਾਮ ਕਰੀਬ 4 ਵਜੇ ਡਿਬਰੂਗੜ੍ਹ ਲਈ ਫਲਾਈਟ ਦਾ ਪ੍ਰਬੰਧ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Amritpal Singh Oath: ਲੋਕ ਸਭਾ ਸਾਂਸਦ ਵੱਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ, ਮਾਂ ਨੇ ਫਿਰ ਚੁੱਕੀ NSA ਹਟਾਉਣ ਦੀ ਮੰਗ

Related Post