Joga Singh Arrested: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਜੋਗਾ ਸਿੰਘ ਨੂੰ ਕੀਤਾ ਗ੍ਰਿਫਤਾਰ
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਜੋਗਾ ਸਿੰਘ ਨੂੰ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਹੈ।

Joga Singh Arrested: ਇੱਕ ਪਾਸੇ ਜਿੱਥੇ ਪੰਜਾਬ ਪੁਲਿਸ ਵੱਲੋਂ ਲਗਾਤਾਰਾ ਫਰਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਜੋਗਾ ਸਿੰਘ ਨੂੰ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਜੋਗਾ ਸਿੰਘ ਨੂੰ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਵੱਲੋਂ ਪ੍ਰੈਸ ਕਾਨਫਰੰਸ ਵੀ ਕੀਤੀ ਗਈ।
ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਹੁਸ਼ਿਆਰਪੁਰ ਵੱਲੋਂ ਚਲਾਏ ਗਏ ਇੱਕ ਸਾਂਝੇ ਆਪਰੇਸ਼ਨ ਦੌਰਾਨ ਜੋਗਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੋਗਾ ਸਿੰਘ ਨੇ ਅੰਮ੍ਰਿਤਪਾਲ ਦੀ ਭੱਜਣ ’ਚ ਮਦਦ ਕੀਤੀ ਸੀ। ਜੋਗਾ ਸਿੰਘ ਅੰਮ੍ਰਿਤਪਾਲ ਦਾ ਬੇਹੱਦ ਕਰੀਬੀ ਹੈ। ਉਨ੍ਹਾਂ ਦੱਸਿਆ ਕਿ ਫਰਾਰ ਹੋਣ ਸਮੇਂ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਵੀ ਸੀ। 18 ਮਾਰਚ ਤੋਂ28 ਮਾਰਚ ਤੱਕ ਜੋਗਾ ਸਿੰਘ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਸੀ।
ਉਨ੍ਹਾਂ ਇਹ ਵੀ ਦੱਸਿਆ ਕਿ ਜੋਗਾ ਸਿੰਘ ਨੇ ਅੰਮ੍ਰਿਤਪਾਲ ਨੂੰ ਗੱਡੀਆਂ ਵੀ ਮੁਹੱਈਆ ਕਰਵਾਈਆਂ ਸੀ। ਹੁਸ਼ਿਆਰਪੁਰ ਚ ਜੋਗਾ ਸਿੰਘ ਦੇ ਖਿਲਾਫ ਆਰਮਜ਼ ਐਕਟ ਤਹਿਤ ਐਫਆਈਆਰ ਵੀ ਦਰਜ ਹੋਈ ਪਈ ਹੈ।