Amritpal Singh Oath: ਲੋਕ ਸਭਾ ਸਾਂਸਦ ਵੱਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ, ਮਾਂ ਨੇ ਫਿਰ ਚੁੱਕੀ NSA ਹਟਾਉਣ ਦੀ ਮੰਗ

ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਪੜ੍ਹੋ ਪੂਰੀ ਖ਼ਬਰ...

By  Dhalwinder Sandhu July 5th 2024 12:48 PM -- Updated: July 5th 2024 02:57 PM

Amritpal Singh Oath: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ ਹੈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਦੇ ਲਈ ਉਸ ਨੂੰ ਸੁਰੱਖਿਅਤ ਥਾਂ ਉੱਤੇ ਲਿਜਾਇਆ ਜਾ ਰਿਹਾ ਹੈ।


ਅੰਮ੍ਰਿਤਪਾਲ ਦੀ ਮਾਂ ਨੇ ਫਿਰ ਉਠਾਈ NSA ਹਟਾਉਣ ਦੀ ਮੰਗ

ਅੰਮ੍ਰਿਤਪਾਲ ਸਿੰਘ ਦੀ ਮਾਂ ਨੇ ਇੱਕ ਵਾਰ ਫਿਰ NSA ਨੂੰ ਹਟਾਉਣ ਦੀ ਮੰਗ ਕੀਤੀ ਹੈ। ਬਲਵਿੰਦਰ ਕੌਰ ਨੇ ਕਿਹਾ ਹੈ ਕਿ ਸਰਕਾਰ ਕੋਲ ਐਨਐਸਏ ਲਗਾਉਣ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਨੂੰ ਹੁਣ ਜਨਤਕ ਫਤਵਾ ਮੰਨ ਕੇ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕਰਨਾ ਚਾਹੀਦਾ ਹੈ, ਤਾਂ ਜੋ ਅੰਮ੍ਰਿਤਪਾਲ ਸਿੰਘ ਬਾਹਰ ਆ ਕੇ ਖਡੂਰ ਸਾਹਿਬ ਲਈ ਕੰਮ ਕਰ ਸਕੇ। ਉਨ੍ਹਾਂ ਨੇ ਨਸ਼ਿਆਂ ਵਿਰੁੱਧ ਜੋ ਕੰਮ ਸ਼ੁਰੂ ਕੀਤਾ ਸੀ, ਉਸ ਨੂੰ ਅੱਗੇ ਵਧਾਇਆ ਜਾਵੇ। ਬਲਵਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਤਹਿਤ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਰੱਖਣ ਦੀ ਮੰਗ ਵੀ ਰੱਖੀ ਹੈ। ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਤੱਕ ਸੰਗਤਾਂ ਵਿੱਚ ਰੋਸ ਸੀ ਅਤੇ ਅੱਜ ਸਹੁੰ ਚੁੱਕ ਸਮਾਗਮ ਤੋਂ ਬਾਅਦ ਸੰਗਤਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਹੈ।


ਡਿਬਰੂਗੜ੍ਹ ਜੇਲ੍ਹ ਤੋਂ ਲਿਆਂਦਾ ਦਿੱਲੀ

ਅੰਮ੍ਰਿਤਪਾਲ ਨੂੰ ਸਹੁੰ ਚੁੱਕਣ ਲਈ ਸਵੇਰੇ 4 ਵਜੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਜਿਸ ਤੋਂ ਬਾਅਦ ਉਸ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਫੌਜੀ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਸੰਸਦ ਭਵਨ ਲਿਆਂਦਾ ਗਿਆ।


ਅੰਮ੍ਰਿਤਪਾਲ ਸਿੰਘ 1 ਸਾਲ 2 ਮਹੀਨੇ 12 ਦਿਨਾਂ ਬਾਅਦ ਸਹੁੰ ਚੁੱਕਣ ਲਈ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆ ਰਹੇ ਹਨ। ਪਰਿਵਾਰ ਨੂੰ ਮਿਲਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਜੇਲ੍ਹ ਲਿਜਾਇਆ ਜਾਵੇਗਾ।

ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤੇ ਹਨ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ 404430 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫਰਕ ਨਾਲ ਹਰਾਇਆ ਹੈ।ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਮਿਲੀ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।

ਕਿਉਂ ਹੋਈ ਸੀ ਗ੍ਰਿਫ਼ਤਾਰੀ

ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਸਰ ਸਿੰਘ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਹਨ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਦਾਖਲ ਹੋਈ। ਇਸ ਤੋਂ ਬਾਅਦ ਅੰਮ੍ਰਿਤਸਰ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਲਾਪਤਾ ਹੋ ਗਏ। ਪੁਲਿਸ ਨੇ ਜਾਂਚ ਏਜੰਸੀਆਂ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸ ਦੀ ਭਾਲ ਕੀਤੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ: Amritpal Singh Oath Ceremony Update: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਪਿਤਾ ਸਮੇਤ 3 ਲੋਕ ਕਰਨਗੇ ਮੁਲਾਕਾਤ

Related Post