Amritsar News : ਗੈਂਗਸਟਰ ਗੋਲਡੀ ਬਰਾੜ ਦੇ 2 ਗੁਰਗੇ ਗ੍ਰਿਫ਼ਤਾਰ, ਚੰਡੀਗੜ੍ਹ ਗੋਲੀਬਾਰੀ 'ਚ ਹਨ ਮੁਲਜ਼ਮ

Amritsar News : ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲਡੀ ਬਰਾੜ ਇਨ੍ਹਾਂ ਮੁਲਜ਼ਮਾਂ ਨਾਲ ਇੰਟਰਨੈੱਟ ਰਾਹੀਂ ਜੁੜਿਆ ਹੋਇਆ ਸੀ ਅਤੇ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਵਜੋਂ ਹੋਈ ਹੈ ਅਤੇ ਦੋਵੇਂ ਫਰੀਦਕੋਟ ਦੇ ਰਹਿਣ ਵਾਲੇ ਹਨ।

By  KRISHAN KUMAR SHARMA September 5th 2024 02:59 PM -- Updated: September 5th 2024 03:05 PM

Amritsar News : ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਵਿਦੇਸ਼ 'ਚ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਕੋਲੋਂ 4 ਪਿਸਤੌਲ ਵੀ ਬਰਾਮਦ ਹੋਏ ਹਨ, ਜਿਨ੍ਹਾਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੋਲਡੀ ਬਰਾੜ ਇਨ੍ਹਾਂ ਮੁਲਜ਼ਮਾਂ ਨਾਲ ਇੰਟਰਨੈੱਟ ਰਾਹੀਂ ਜੁੜਿਆ ਹੋਇਆ ਸੀ ਅਤੇ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਹਰਸ਼ਦੀਪ ਸਿੰਘ ਅਤੇ ਗੁਰਸ਼ਰਨਪ੍ਰੀਤ ਵਜੋਂ ਹੋਈ ਹੈ ਅਤੇ ਦੋਵੇਂ ਫਰੀਦਕੋਟ ਦੇ ਰਹਿਣ ਵਾਲੇ ਹਨ। ਗੋਲਡੀ ਬਰਾੜ ਨੇ ਇਨ੍ਹਾਂ ਨੂੰ 3 ਲੱਖ ਰੁਪਏ ਵੀ ਭੇਜੇ ਸਨ।

ਉਨ੍ਹਾਂ ਨੇ ਦੱਸਿਆ ਕਿ ਗੋਲਡੀ ਬਰਾੜ ਦੇ ਇਹ ਗੁਰਗੇ ਪਿਸਤੌਲ ਦੀ ਨੋਕ 'ਤੇ ਫਿਰੌਤੀ ਮੰਗਦੇ ਸਨ ਅਤੇ ਇਹ ਸਾਰੀਆਂ ਹਦਾਇਤਾਂ ਗੋਲਡੀ ਬਰਾੜ ਨੇ ਵਿਦੇਸ਼ ਤੋਂ ਹੀ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਨਾਕਾਬੰਦੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਲੋਕਾਂ ਨੇ ਪਿਛਲੇ ਦਿਨੀਂ ਚੰਡੀਗੜ੍ਹ 'ਚ ਵੀ ਗੋਲੀਬਾਰੀ ਕੀਤੀ ਸੀ, ਜਿਨ੍ਹਾਂ ਨੂੰ ਚੰਡੀਗੜ੍ਹ 'ਚ ਅੰਮ੍ਰਿਤਸਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਚੰਡੀਗੜ੍ਹ 'ਚ ਬਣਾ ਰਹੇ ਸਨ ਕਤਲ ਦੀ ਯੋਜਨਾ

ਉਨ੍ਹਾਂ ਖੁਲਾਸਾ ਕੀਤਾ ਕਿ ਇਨ੍ਹਾਂ ਮੁਲਜ਼ਮਾਂ ਨੇ 3 ਨੂੰ ਗੋਲੀਆਂ ਚਲਾਈਆਂ ਸਨ, ਜਿਸ ਤੋਂ ਬਾਅਦ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਅੰਮ੍ਰਿਤਸਰ ਜਾਣ ਲਈ ਕਿਹਾ। ਹੁਣ ਇਹ ਲੋਕ ਚੰਡੀਗੜ੍ਹ ਵਿੱਚ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ।

ਇੱਕ ਕਰੋੜ ਰੁਪਏ ਦੀ ਮੰਗੀ ਸੀ ਫਿਰੌਤੀ

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋ ਕੇਸ ਦਰਜ ਹੋਇਆ ਹੈ, ਉਸ ਵਿੱਚ ਗੋਲਡੀ ਬਰਾੜ ਨੂੰ ਚੰਡੀਗੜ੍ਹ ਵਿੱਚ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ  ਪੀੜਤ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ, ਫਿਰੌਤੀ ਨਾ ਮਿਲਣ 'ਤੇ ਗੋਲਡੀ ਬਰਾੜ ਨੇ ਪੀੜਤ ਦੀ ਕਾਰ 'ਤੇ ਗੋਲੀਆਂ ਚਲਾ ਦਿੱਤੀਆਂ: ਢਿੱਲੋਂ ਦਾ ਕਹਿਣਾ ਹੈ ਕਿ ਟੈਕਸੀ ਡਰਾਈਵਰ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।

Related Post