ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ, 56 ਕਰੋੜ ਦੀ ਹੈਰੋਇਨ ਸਮੇਤ 3 ਤਸਕਰ ਕਾਬੂ

Drug : ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਵੱਖ-ਵੱਖ ਮਾਮਲਿਆਂ ਵਿੱਚ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

By  KRISHAN KUMAR SHARMA June 28th 2024 01:18 PM -- Updated: June 28th 2024 01:20 PM

ਪੰਜਾਬ ਦੇ ਅੰਮ੍ਰਿਤਸਰ 'ਚ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਕਰੀਬ 56 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇੰਨਾ ਹੀ ਨਹੀਂ ਪੁਲਿਸ ਨੇ ਤਿੰਨਾਂ ਕੋਲੋਂ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਜਲਦੀ ਹੀ ਇਸ ਮਾਮਲੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਨਗੇ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋ ਵੱਖ-ਵੱਖ ਮਾਮਲਿਆਂ ਵਿੱਚ 9.2 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਹਿਲੇ ਮਾਮਲੇ ਵਿੱਚ ਥਾਣਾ ਛੇਹਰਟਾ ਦੀ ਪੁਲਿਸ ਨੇ ਸ਼ਿਵ ਐਨਕਲੇਵ ਰਾਜਾਸਾਂਸੀ ਦਿਹਾਤੀ ਦੇ ਇਲਾਕੇ ਵਿੱਚੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ।

ਦੂਜੇ ਮਾਮਲੇ 'ਚ ਇੱਕ ਨਸ਼ਾ ਤਸਕਰ ਤੋਂ 1 ਕਿਲੋ ਹੈਰੋਇਨ ਕਾਬੂ

ਦੂਜੇ ਮਾਮਲੇ 'ਚ ਥਾਣਾ ਰਣਜੀਤ ਐਵੀਨਿਊ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਦੋਵਾਂ ਮਾਮਲਿਆਂ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਤਿੰਨਾਂ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਕੇ ਬੈਕਵਰਡ ਅਤੇ ਫਾਰਵਰਡ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।

Related Post