ਅੰਮ੍ਰਿਤਸਰ ਪੁਲਿਸ ਨੂੰ ਵੱਡੀ ਸਫਲਤਾ, ਖਰੜ 'ਚੋਂ ਅੰਤਰਰਾਜੀ ਅਪਰਾਧ ਸਿੰਡੀਕੇਟ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ

ਪੁਲਿਸ ਅਧਿਕਾਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਪੰਜਾਂ ਨੌਜਵਾਨਾਂ 'ਚੋਂ 2 ਨੌਜਵਾਨ ਹਿਮਾਚਲ ਦੇ ਹਨ ਅਤੇ ਤਿੰਨ ਨੌਜਵਾਨ ਪੰਜਾਬ ਦੇ ਹਨ, ਜਿਨ੍ਹਾਂ ਦੀ ਪਹਿਚਾਣ ਕਰਨ ਸ਼ਰਮਾ ਅਰਪਿਤ ਠਾਕੁਰ ਜੈ ਸ਼ਰਮਾ ਨਿਖਲ ਸ਼ਰਮਾ ਤੇ ਮੋਨੀ ਦੇ ਰੂਪ ਵਿੱਚ ਹੋਈ ਹੈ।

By  KRISHAN KUMAR SHARMA July 8th 2024 03:34 PM

Mohali News : ਅੰਮ੍ਰਿਤਸਰ ਪੁਲਿਸ (Amritsar Police) ਨੂੰ ਇਸ ਵੇਲੇ ਇੱਕ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਕਿ ਅਪਰਾਧ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਪੰਜ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਅਤੇ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਮੋਹਾਲੀ ਦੇ ਖਰੜ ਵਿਖੇ ਜਾ ਕੇ ਗ੍ਰਿਫਤਾਰ ਕੀਤਾ ਹੈ।

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਪੁਲਿਸ ਨੇ ਅੰਤਰਰਾਜੀ ਅਪਰਾਧ ਸਿੰਡੀਕੇਟ ਚਲਾਉਣ ਵਾਲੇ ਪੰਜ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੇ ਗਏ ਨੌਜਵਾਨਾਂ ਕੋਲੋਂ ਦੋ ਪਿਸਤੌਲਾਂ ਤੇ 8 ਜ਼ਿੰਦਾ ਰੌਂਦ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ ਅਤੇ ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੇ ਖਰੜ ਤੋਂ ਗ੍ਰਿਫਤਾਰ ਕੀਤਾ ਹੈ।

ਪੁਲਿਸ ਅਧਿਕਾਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਪੰਜਾਂ ਨੌਜਵਾਨਾਂ 'ਚੋਂ 2 ਨੌਜਵਾਨ ਹਿਮਾਚਲ ਦੇ ਹਨ ਅਤੇ ਤਿੰਨ ਨੌਜਵਾਨ ਪੰਜਾਬ ਦੇ ਹਨ, ਜਿਨ੍ਹਾਂ ਦੀ ਪਹਿਚਾਣ ਕਰਨ ਸ਼ਰਮਾ ਅਰਪਿਤ ਠਾਕੁਰ ਜੈ ਸ਼ਰਮਾ ਨਿਖਲ ਸ਼ਰਮਾ ਤੇ ਮੋਨੀ ਦੇ ਰੂਪ ਵਿੱਚ ਹੋਈ ਹੈ। ਉਨ੍ਹਾਂ ਦੱਸਿਆ ਕਿ ਇਹ ਸੁੱਖਾ ਪਿਸਟਲ ਨਾਮ ਦਾ ਆਪਣਾ ਗੈਂਗ ਚਲਾਉਂਦੇ ਸਨ ਅਤੇ ਇਨ੍ਹਾਂ ਵੱਲੋਂ ਆਪਣੇ ਵਿਰੋਧੀ ਗੈਂਗ ਦੇ ਵਿਅਕਤੀਆਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ, ਜਿਸ ਦੇ ਚਲਦੇ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਅਧਿਕਾਰੀ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੇਂ ਲਾਗੂ ਹੋਈ ਧਾਰਾ 111 ਬੀਐਨਐਸ ਤਹਿਤ ਮਾਮਲਾ ਦਰਜ ਹੋਇਆ ਹੈ ਅਤੇ ਅੰਮ੍ਰਿਤਸਰ ਦੇ ਵਿੱਚ ਪਹਿਲਾ ਮਾਮਲਾ ਪੁਲਿਸ ਨੇ ਨਵੀਂ ਲਾਗੂ ਹੋਈ ਧਾਰਾ ਤਹਿਤ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਇਹ ਪਤਾ ਲੱਗੇਗਾ ਕਿ ਅੰਮ੍ਰਿਤਸਰ ਵਿਖੇ ਇਹ ਕਿਸ ਵਿਰੋਧੀ ਗਰੋਹ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਸਨ।

ਉਨ੍ਹਾਂ ਨੇ ਦੱਸਿਆ ਕਿ ਪੰਜਾਂ ਵਿਅਕਤੀਆਂ 'ਚੋਂ ਤਿੰਨ ਵਿਅਕਤੀ ਅੰਮ੍ਰਿਤਸਰ ਦੇ ਹੀ ਰਹਿਣ ਵਾਲੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਨ੍ਹਾਂ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੇ। ਪੁਲਿਸ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਇਨ੍ਹਾਂ ਖਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ।

Related Post