ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ 2 ਬਦਮਾਸ਼ ਗ੍ਰਿਫ਼ਤਾਰ, ਦੋ ਪਿਸਤੌਲ ਤੇ 11 ਕਾਰਤੂਸ ਬਰਾਮਦ, ਅਹਿਮ ਖੁਲਾਸੇ ਹੋਣ ਦੀ ਉਮੀਦ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੁਲਜ਼ਮਾਂ ਹਰਸ਼ਦੀਪ ਸਿੰਘ ਅਤੇ ਸ਼ੁਭਮ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਨੂੰ ਇੱਕ 30 ਬੋਰ ਪਿਸਤੌਲ, 9 ਜਿੰਦਾ ਕਾਰਤੂਸ ਅਤੇ 2 ਗਲਾਕ ਪਿਸਤੌਲ ਸਮੇਤ ਕਾਬੂ ਕੀਤਾ ਗਿਆ ਹੈ।

By  Dhalwinder Sandhu June 11th 2024 05:48 PM -- Updated: June 11th 2024 06:04 PM

Two accused Arrested Lawrence Bishnoi Gang: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਹਨਾਂ ਦੀ ਪਛਾਣ ਹਰਸ਼ਦੀਪ ਸਿੰਘ ਅਤੇ ਸ਼ੁਭਮ ਕੁਮਾਰ ਵੱਜੋਂ ਹੋਈ ਹੈ। ਇਨ੍ਹਾਂ ਕੋਲੋਂ ਇੱਕ 30 ਬੋਰ ਪਿਸਤੌਲ, 9 ਜਿੰਦਾ ਕਾਰਤੂਸ ਅਤੇ 2 ਗਲਾਕ ਪਿਸਤੌਲ ਬਰਾਮਦ ਹੋਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦੋਵਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਦਾ ਅਪਰਾਧਿਕ ਇਤਿਹਾਸ ਹੈ।