ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ, ਪਾਕਿਸਤਾਨੀ ਹਥਿਆਰਾਂ ਸਮੇਤ ਦੋ ਗ੍ਰਿਫ਼ਤਾਰ

Amritsar News : ਦੋਵਾਂ ਨੌਜਵਾਨਾਂ ਦੇ ਕੋਲੋਂ ਚਾਰ (9 ਐਮਐਮ) ਤੇ ਗਲੋਕ ਪਿਸਤੌਲ ਬਰਾਮਦ ਹੋਏ ਹਨ ਅਤੇ ਇਨ੍ਹਾਂ ਦੋਵਾਂ ਦੀ ਪਹਿਚਾਣ ਸੁਰਜੀਤ ਸਿੰਘ ਉਰਫ ਗੁਰਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ।

By  KRISHAN KUMAR SHARMA September 21st 2024 01:41 PM -- Updated: September 21st 2024 01:42 PM

ਅੰਮ੍ਰਿਤਸਰ 'ਚ ਵੱਧ ਰਹੀਆਂ ਲੁੱਟ-ਖੋਹ ਅਤੇ ਕਰਾਈਮ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਜਿੱਥੇ ਅੰਮ੍ਰਿਤਸਰ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਨਾਕੇਬੰਦੀਆਂ ਕਰਕੇ ਸਖਤੀ ਦੇ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਅੰਮ੍ਰਿਤਸਰ ਪੁਲਿਸ ਵੱਲੋਂ ਹਰ ਸ਼ੱਕੀ ਵਿਅਕਤੀ ਦੀ ਵੀ ਬੜੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ 'ਤੇ ਚੱਲ ਰਹੇ ਅੰਮ੍ਰਿਤਸਰ ਦਿਹਾਤੀ ਨੂੰ ਇੱਕ ਵਾਰ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਪਿਸਤੌਲਾਂ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਸਫਲਤਾ ਹਾਸਿਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਹਰਿੰਦਰ ਸਿੰਘ ਗਿੱਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਸੀਆਈਏ ਸਟਾਫ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਸ਼ੱਕੀ ਨੌਜਵਾਨ ਆਪਣੇ ਮੂੰਹ 'ਤੇ ਕੱਪੜਾ ਬੰਨ ਕੇ ਮੋਟਰਸਾਈਕਲ ਤੇ ਅਟਾਰੀ ਸਾਈਡ ਤੋਂ ਆ ਰਹੇ ਹਨ ਤੇ ਮੋਟਰਸਾਈਕਲ ਦੇ ਅਗਲੀ ਨੰਬਰ ਪਲੇਟ ਵੀ ਨਹੀਂ ਹੈ। ਜਦੋਂ ਪੁਲਿਸ ਨੇ ਘੇਰਾਬੰਦੀ ਕਰਕੇ ਉਨ੍ਹਾਂ ਨੂੰ ਕਾਬੂ ਕਰਕੇ ਬਰੀਕੀ ਨਾਲ ਪੁੱਛਗਿੱਛ ਕੀਤੀ ਤਾਂ ਦੋਵਾਂ ਨੌਜਵਾਨਾਂ ਦੇ ਕੋਲੋਂ ਚਾਰ (9 ਐਮਐਮ) ਤੇ ਗਲੋਕ ਪਿਸਤੌਲ ਬਰਾਮਦ ਹੋਏ ਹਨ ਅਤੇ ਇਨ੍ਹਾਂ ਦੋਵਾਂ ਦੀ ਪਹਿਚਾਣ ਸੁਰਜੀਤ ਸਿੰਘ ਉਰਫ ਗੁਰਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਇਹਨਾਂ ਦੋਨਾਂ ਨੌਜਵਾਨਾਂ ਨੇ ਪਾਕਿਸਤਾਨ ਤੋਂ ਹਥਿਆਰ ਮੰਗਵਾਏ ਸੀ ਅਤੇ ਇਹ ਹਥਿਆਰ ਉਹਨਾਂ ਪੰਜਾਬ ਵਿੱਚ ਵੇਚਣੇ ਸੀ ਜਾਂ ਕਿਸੇ ਵਾਰਦਾਤ ਨੂੰ ਅੰਜਾਮ ਦੇਣਾ ਸੀ ਇਸ ਬਾਰੇ ਜਾਂਚ ਚੱਲ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਨੌਜਵਾਨਾਂ 'ਤੇ ਪਹਿਲਾਂ ਕਿਸੇ ਵੀ ਤਰੀਕੇ ਦਾ ਕੋਈ ਮਾਮਲਾ ਦਰਜ ਨਹੀਂ ਹੈ, ਲੇਕਿਨ ਫਿਰ ਵੀ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਡੁੰਘਾਈ ਦੇ ਨਾਲ ਪੁੱਚਗਿਛ ਕੀਤੀ ਜਾਵੇਗੀ। ਪੁਲਿਸ ਨੇ ਦੱਸਿਆ ਕਿ ਇਨ੍ਹਾਂ ਦੇ ਕੋਲੋਂ ਦੋ ਮੋਬਾਇਲ ਫੋਨ ਵੀ ਬਰਾਮਦ ਹੋਇਆ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ।

Related Post