ਆਂਗਣਵਾੜੀ ਸੈਂਟਰਾਂ 'ਚ ਠੰਢ ਕਾਰਨ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ

ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

By  Ravinder Singh January 2nd 2023 12:40 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ, 2023 ਤੱਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਛੋਟੇ ਬੱਚਿਆਂ ਨੂੰ ਠੰਢ ਤੋਂ ਬਚਾਉਣ ਲਈ ਸੂਬੇ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ।


ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ 9 ਜਨਵਰੀ 2023 ਨੂੰ ਖੁੱਲ੍ਹਣਗੇ। ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਛੁੱਟੀਆਂ ਮੌਸਮ ਦੇ ਖ਼ਰਾਬ ਹੋਣ ਕਾਰਨ ਬੱਚਿਆਂ ਦੀ ਸਿਹਤ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 2 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ ਪਰ ਵਧਦੀ ਠੰਢ ਕਾਰਨਛੁੱਟੀਆਂ ਦੀ ਸਮਾਂ ਸੀਮਾ 9 ਜਨਵਰੀ ਤੱਕ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਨਵੇਂ ਸਾਲ 'ਚ ਅੱਤ ਦੀ ਠੰਢ ਤੇ ਸੰਘਣੀ ਧੁੰਦ ਕਾਰਨ ਰੁਕੀ ਜ਼ਿੰਦਗੀ ਦੀ ਰਫ਼ਤਾਰ, ਹਦਾਇਤਾਂ ਜਾਰੀ

ਛੁੱਟੀਆਂ ਤੋਂ ਬਾਅਦ ਸਾਰੇ ਆਂਗਣਵਾੜੀ ਕੇਂਦਰ ਅਤੇ ਰਾਜ ਦੇ ਸਕੂਲ ਆਪਣੇ ਪਹਿਲਾਂ ਨਿਰਧਾਰਤ ਸਮੇਂ 'ਤੇ ਖੋਲ੍ਹੇ ਅਤੇ ਬੰਦ ਕੀਤੇ ਜਾਣਗੇ। ਸੂਬਾ ਸਰਕਾਰ ਨੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹਣ ਦਾ ਫੈਸਲਾ ਕੀਤਾ ਸੀ।

Related Post