Anganwadi Workers Protest: ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਘਰ-ਘਰ ਜਾ ਕੇ ਖੋਲ੍ਹੀਆਂ 'ਆਪ' ਸਰਕਾਰ ਦੀਆਂ ਪੋਲਾਂ, ਝਾੜੂ ਨੂੰ ਵੋਟਾਂ ਨਾ ਪਾਉਣ ਦੀ ਕੀਤੀ ਅਪੀਲ

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਹਨਾਂ ਨੇ ਇਸ ਹਲਕੇ ਦੇ ਵੋਟਰਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਹੈ।

By  Aarti July 6th 2024 04:16 PM

 Anganwadi Workers Protest: ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਪ੍ਰਧਾਨ ਸਤਵੰਤ ਕੌਰ ਭੋਗਪੁਰ ਦੀ ਅਗਵਾਈ ਹੇਠ ਵਿਧਾਨ ਸਭਾ ਹਲਕੇ ਪੱਛਮੀ ਜਲੰਧਰ ਵਿੱਚ ਘਰ-ਘਰ ਲੋਕਾਂ ਕੋਲ ਪਹੁੰਚ ਕੇ  ਆਮ ਆਦਮੀ ਪਾਰਟੀ ਦੀਆਂ ਪੋਲਾਂ ਖੋਲੀਆਂ ਅਤੇ ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਜਾਣੂ ਕਰਵਾਇਆ। 

ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਹਨਾਂ ਨੇ ਇਸ ਹਲਕੇ ਦੇ ਵੋਟਰਾਂ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਰ ਵਰਗ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਅਤੇ ਉਨ੍ਹਾਂ ਨੂੰ ਮਾਣ ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ। ਆਂਗਣਵਾੜੀ ਸੈਂਟਰਾਂ ਵਿੱਚ ਜੋ ਰਾਸ਼ਨ ਭੇਜਿਆ ਜਾ ਰਿਹਾ ਹੈ, ਉਹ ਬਹੁਤ ਘਟੀਆ ਕੁਆਲਿਟੀ ਦਾ ਹੈ ਤੇ ਕਰੋੜਾਂ ਰੁਪਏ ਰਾਸ਼ਨ ਵਿੱਚ ਘਪਲਾ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਔਰਤਾਂ ਨੂੰ ਹਜ਼ਾਰ ਹਜ਼ਾਰ ਰੁਪਏ ਨਹੀਂ ਦਿੱਤੇ ਗਏ। ਲੱਖਾਂ ਗਰੀਬਾਂ ਦੇ ਆਟਾ ਦਾਲ ਸਕੀਮ ਵਾਲੇ ਰਾਸ਼ਨ ਕਾਰਡ ਕੱਟ ਦਿੱਤੇ। ਗਰੀਬ ਬੱਚਿਆਂ ਨੂੰ ਵਜ਼ੀਫੇ ਨਹੀਂ ਮਿਲੇ ਤੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਕੋਲੋਂ ਬਹੁਤ ਜਿਆਦਾ ਦਾਖ਼ਲਾ ਫੀਸਾਂ ਵਸੂਲੀਆਂ ਗਈਆਂ। ਗਰੀਬਾਂ ਨੂੰ ਹਜ਼ਾਰਾਂ ਰੁਪਏ ਬਿਜਲੀ ਦੇ ਬਿੱਲ ਭੇਜੇ ਗਏ। 

ਇਸ ਮੌਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਸਬੰਧੀ ਘਰ ਘਰ ਵਿੱਚ ਪੈਂਫਲਿਟ ਵੰਡੇ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀਆਂ ਖਤਮ ਕੀਤੀਆਂ ਗਈਆਂ ਸੇਵਾਵਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਸ ਸਮੇਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਗਲੀਆਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ। 

ਇਹ ਵੀ ਪੜ੍ਹੋ: Kali Bein pollution Free: 24 ਸਾਲਾਂ ਬਾਅਦ ਕਾਲੀ ਵੇਈਂ ਹੋਈ ਪ੍ਰਦੂਸ਼ਣ ਮੁਕਤ, ਕੁਦਰਤੀ ਜਲ ਚਰ ਜੀਵਾਂ ਦਾ ਮੁੜ ਹੋਇਆ ਵਾਸਾ- ਰਾਜ ਸਭਾ ਮੈਂਬਰ ਸੀਂਚੇਵਾਲ

Related Post